ਮੋਗਾ 10 ਅਗਸਤ 2022: ਮੋਗਾ (Moga) ‘ਚ ਅੱਜ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਸ ਸੜਕ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ ।
ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੀਰਾ ਦਾ ਰਹਿਣ ਵਾਲਾ 20 ਸਾਲਾ ਨੌਜਵਾਨ ਆਪਣੀ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਿਹਾ ਸੀ, ਰਸਤੇ ਵਿੱਚ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਇਕਲੌਤਾ ਭਰਾ ਸੀ।ਕੁਝ ਸਮਾਂ ਪਹਿਲਾਂ ਉਸ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ।ਘਰ ਵਿੱਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ।
ਮਾਮਲੇ ਨੂੰ ਲੈ ਕੇ ਥਾਣਾ ਸਿਟੀ ਪੁਲਿਸ ਨੇ ਘਟਨਾ ਸੰਬੰਧੀ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।