Amritsar

ਅੰਮ੍ਰਿਤਸਰ ‘ਚ ਮੈਡੀਕਲ ਸਟੋਰ ‘ਤੇ ਕੰਮ ਕਰਨ ਵਾਲੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਅੰਮ੍ਰਿਤਸਰ, 26 ਜੁਲਾਈ 2023: ਅੰਮ੍ਰਿਤਸਰ (Amritsar) ਦੇ ਸੁਲਤਾਨਵਿੰਡ ਰੋਡ ਵਿਖੇ ਮੈਡੀਕਲ ਸਟੋਰ ‘ਤੇ ਕੰਮ ਕਰਦੇ ਇੱਕ ਨੌਜਵਾਨ ਨੂੰ ਬਾਹਰ ਆਵਾਜ਼ ਸੱਦ ਕੇ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਵਿੱਚ ਉਕਤ ਨੌਜਵਾਨ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਇਹ ਸਾਰੀ ਘਟਨਾ ਮੈਡੀਕਲ ਸਟੋਰ ‘ਤੇ ਲੱਗੇ ਵਿੱਚ ਕੈਦ ਹੋ ਗਈ |

ਸੀ.ਸੀ.ਟੀ.ਵੀ ਵੀਡੀਓ ਵਿੱਚ ਸਾਫ ਤੌਰ ‘ਤੇ ਦੇਖਿਆ ਜਾ ਸਕਦਾ ਹੈ, ਇਸ ਸਬੰਧ ਵਿੱਚ ਮੈਡੀਕਲ ਸਟੋਰ ਦੇ ਮਾਲਕ ਪੂਰਨ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਓਹਨਾਂ ਦੀ ਦੁਕਾਨ ‘ਤੇ ਕੰਮ ਕਰਦਾ ਹੈ | ਜਿਸ ਨੂੰ ਕਿ ਦੋ ਮੁੰਡਿਆ ਵੱਲੋਂ ਆਵਾਜ਼ ਲਗਾ ਕੇ ਬਾਹਰ ਬੁਲਾਇਆ ਗਿਆ ਅਤੇ ਬਾਹਰ ਉਸਦੇ ਹੋਰ ਸਾਥੀ ਵੀ ਮੌਜੂਦ ਸੀ ਜਿੰਨਾ ਵੱਲੋਂ ਨੌਜਵਾਨ ਦੀ ਬੁਰੀ ਤਰੀਕੇ ਕੁੱਟਮਾਰ ਕੀਤੀ ਗਈ | ਬੁਰੀ ਤਰੀਕੇ ਉਸ ਦੇ ਸੱਟਾਂ ਵੀ ਲੱਗੀਆਂ ਹਨ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਹੀ ਵੱਡੀਆਂ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ ਅਤੇ ਹੀ ਗੁੰਡਾਗਰਦੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ | ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੋਂ ਇੱਕ ਹੋਰ ਗੁੰਡਾਗਰਦੀ ਦੀ ਇਹ ਤਸਵੀਰ ਸਾਹਮਣੇ ਆਈ ਹੈ | ਜਿਸ ਵਿੱਚ ਕਿ 16 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟ ਮਾਰ ਕੀਤੀ ਗਈ ਹੈ |

Scroll to Top