Site icon TheUnmute.com

ਬਟਾਲਾ ‘ਚ ਰੋਡ ‘ਤੇ ਇੱਕ ਨੌਜਵਾਨ ਦੀ ਸ਼ੱਕੀ ਹਲਾਤਾਂ ਮਿਲੀ ਲਾਸ਼

Batala

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ (Batala)  ‘ਚ ਇਕ ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਰੋਜ਼ ਸਿਨੇਮਾ ਰੋਡ ਨੇੜੇ ਜ਼ਮੀਨ ‘ਤੇ ਪਈ ਮਿਲੀ। ਲਾਸ਼ ਦੇ ਕੋਲ ਨਸ਼ੇ ਦਾ ਟੀਕਾ ਪਿਆ ਹੋਇਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਦੇਖਣ ਵਾਲੇ ਰਾਹਗੀਰਾਂ ਪਰਗਟ ਸਿੰਘ ਅਤੇ ਸਰਵਣ ਸਿੰਘ ਨੇ ਦੱਸਿਆ ਕਿ ਇਸ ਥਾਂ ’ਤੇ ਕਈ ਵਾਰ ਨੌਜਵਾਨਾਂ ਨੂੰ ਨਸ਼ੇ ਵਿੱਚ ਧੁੱਤ ਦੇਖਿਆ ਗਿਆ ਹੈ। ਅੱਜ ਜਦੋਂ ਉਹ ਇੱਥੋਂ ਲੰਘ ਰਿਹਾ ਸੀ ਤਾਂ ਉਸ ਨੇ ਇੱਕ ਨੌਜਵਾਨ ਨੂੰ ਡਿੱਗਿਆ ਦੇਖਿਆ। ਜਦੋਂ ਉਸ ਨੇ ਨੇੜੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਨੇੜੇ ਨਸ਼ੇ ਦਾ ਟੀਕਾ ਵੀ ਪਿਆ ਹੋਇਆ ਸੀ। ਫਿਰ ਉਸ ਨੇ ਮੌਕੇ ‘ਤੇ ਪੁਲਿਸ ਨੂੰ ਸੂਚਨਾ ਦਿੱਤੀ।

ਉਸ ਨੇ ਦੱਸਿਆ ਕਿ ਪੁਲੀਸ (Batala) ਪਹਿਲਾਂ ਵੀ ਕਈ ਵਾਰ ਇੱਥੇ ਤਲਾਸ਼ੀ ਕਰ ਚੁੱਕੀ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਿਵਲ ਲਾਈਨ ਬਟਾਲਾ ਦੇ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਨੌਜਵਾਨ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ।

Exit mobile version