July 7, 2024 5:44 pm
Delhi

ਮੋਹਾਲੀ ‘ਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ, ਗੱਡੀ ‘ਚੋਂ ਮਿਲੀ ਲਾਸ਼

ਚੰਡੀਗੜ੍ਹ 08 ਜੂਨ 2022: ਪੰਜਾਬ ਭਰ ‘ਚੋਂ ਵੱਖ ਵੱਖ ਥਾਵਾਂ ਤੋਂ ਅਪਰਾਧਿਕ ਘਟਨਾ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ | ਮੋਹਾਲੀ (Mohali) ਦੇ ਸੈਕਟਰ-67 ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਲਾਸ਼ ਮਿਲੀ ਹੈ। ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਦਸਿਆ ਜਾ ਰਿਹਾ ਕਿ ਨੌਜਵਾਨ ਨੂੰ ਗੋਲੀ ਲੱਗੀ ਹੈ। ਇਸ ਦੌਰਾਨ ਮ੍ਰਿਤਕ ਦੇ ਕੋਲੋਂ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਇਹ ਖੁਦਕੁਸ਼ੀ ਹੈ ਜਾਂ ਕਤਲ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।