Aam Aadmi Clinics

ਪੰਜਾਬ ਵਾਸੀਆਂ ਲਈ ਵਰਦਾਨ ਸਿੱਧ ਹੋ ਰਹੇ ਹਨ ਆਮ ਆਦਮੀ ਕਲੀਨਿਕ

ਪੰਜਾਬ ਵਾਸੀਆਂ ਲਈ ਵਰਦਾਨ ਸਿੱਧ ਹੋ ਰਹੇ ਹਨ ਆਮ ਆਦਮੀ ਕਲੀਨਿਕ
2.30 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ‘ਚ ਕਰਵਾਇਆ ਇਲਾਜ

24 ਦਸੰਬਰ 2024: Aam Aadmi Clinic in Punjab: ਪੰਜਾਬ ਭਰ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਵੀ ਬਿਹਤਰ ਕਰਨ ਲਈ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਪੰਜਾਬ ਦੇ ਲੋਕਾਂ ਨੂੰ ਇਲਾਜ਼ ਜਾਂ ਬਿਮਾਰੀ ਵੇਲੇ ਦਵਾਈ ਲੈਣ ਜ਼ਿਆਦਾ ਦੂਰ ਨਾ ਜਾਣਾ ਪਵੇ, ਇਸ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ‘ਚ ਹੋਰ ਵੀ ਸੁਧਾਰ ਕਰਨ ਲਈ ਆਮ ਆਦਮੀ ਕਲੀਨਿਕਾਂ ਖੌਲ੍ਹੇ ਹਨ |

ਇਹ ਆਮ ਆਦਮੀ ਕਲੀਨਿਕ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਖੌਲ੍ਹੇ ਗਏ ਹਨ, ਜਿਥੇ ਪੰਜਾਬ ਦੇ ਲੋਕ ਇਨ੍ਹਾਂ ਕਲੀਨਿਕਾਂ ਤੋਂ ਘਰ ਨੇੜੇ ਹੀ ਇਲਾਜ਼ ਕਰਵਾ ਰਹੇ ਹਨ | ਇਸ ਨਾਲ ਪੰਜਾਬ ਵਾਸੀਆਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਖੇਚਲ ਤੋਂ ਨਿਜ਼ਾਤ ਤਾਂ ਮਿਲਦੀ ਹੀ ਹੈ, ਸਗੋਂ ਸਮੇਂ ਸਿਰ ਸਿਹਤ ਸਹੂਲਤਾਂ ਦਾ ਫਾਇਦਾ ਮਿਲ ਜਾਂਦਾ ਹੈ |

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ‘ਚ ਹੁਣ ਤੱਕ 881 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਆਮ ਆਦਮੀ ਕਲੀਨਿਕਾਂ ‘ਚ ਮਰੀਜ਼ਾਂ ਨੂੰ 80 ਤਰ੍ਹਾ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆ ਜਾਂਦੀਆਂ ਹਨ | ਇਸ ਤੋਂ ਇਲਾਵਾ ਕਲੀਨਿਕ ‘ਚ ਵੱਖ-ਵੱਖ ਕਿਸਮ ਦੇ 38 ਟੈਸਟ ਕੀਤੇ ਜਾਂਦੇ ਹਨ। ਪੰਜਾਬ ਸਰਕਾਰ ਮੁਤਾਬਕ ਹੁਣ ਤੱਕ 2.30 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ |

ਆਮ ਆਦਮੀ ਕਲੀਨਿਕ (Aam Aadmi Clinic) ਵਿੱਚ ਇਨ੍ਹਾਂ ‘ਚ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ ਅਤੇ ਵਾਇਰਲ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਕਵਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਮੁਤਾਬਕ ਇਨ੍ਹਾਂ ਕਲੀਨਿਕਾਂ ‘ਚ ਹਰ ਰੋਜ਼ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਹਨ | ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਇਨ੍ਹਾਂ ਕਲੀਨਿਕਾਂ ਦੀ ਸੰਖਿਆ ‘ਚ ਵਾਧਾ ਕਰ ਸਕਦੀ ਹੈ |

Scroll to Top