ਚੰਡੀਗੜ੍ਹ 12 ਜਨਵਰੀ 2023: ਚੰਡੀਗੜ੍ਹ (Chandigarh) ਵਿੱਚ ਮੇਅਰ ਦੀ ਚੋਣ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਵੀਰਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਨੇ ਮੇਅਰ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਵਾਰਡ ਨੰਬਰ 21 ਤੋਂ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਅਮਿਤ ਸ਼ਰਮਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮੇਅਰ ਦੀ ਨਾਮਜ਼ਦਗੀ ਲਈ ਆਮ ਆਦਮੀ ਪਾਰਟੀ ਦੁਪਹਿਰ 3.30 ਵਜੇ ਨਗਰ ਨਿਗਮ ਦਫ਼ਤਰ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ‘ਚ 17 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਹੈ।
ਅਕਤੂਬਰ 17, 2025 10:51 ਪੂਃ ਦੁਃ