July 2, 2024 8:52 pm
Partap Singh Bajwa

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ: ਪ੍ਰਤਾਪ ਬਾਜਵਾ

ਚੰਡੀਗੜ੍ਹ, 27 ਜੂਨ 2024: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਲੈ ਕੇ ਆਪ ਸਰਕਾਰ ਆਲੋਚਨਾ ਕੀਤੀ ਹੈ। ਪ੍ਰਤਾਪ ਬਾਜਵਾ ਨੇ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਠਿੰਡਾ ‘ਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਦੌਰਾਨ ਸਰਕਾਰੀ ਹਸਪਤਾਲਾਂ ‘ਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦਿੱਤਾ ਹੈ। ਅਸਤੀਫ਼ਾ ਦੇ ਚੁੱਕੇ ਡਾਕਟਰਾਂ ਨੇ
ਪਰਿਵਾਰਕ ਕਰਨਾ ਦਾ ਹਵਾਲਾ ਦਿੱਤਾ ਹੈ । ਖ਼ਬਰ ‘ਚ ਕੁਝ ਸਰੋਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਈ ਡਾਕਟਰ ਸਰਕਾਰੀ ਪ੍ਰਣਾਲੀ ‘ਚ ਬੋਝ ਹੇਠ ਕੰਮ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਅਤੇ ਜ਼ੀਰਾ ਸਬ-ਡਿਵੀਜ਼ਨਾਂ ਦੀਆਂ 121 ਪੋਸਟਾਂ ‘ਚੋਂ SMO ਸਣੇ 56 ਪੋਸਟਾਂ ਖਾਲ੍ਹੀਆਂ ਹਨ | ਇਸਦੇ ਨਾਲ ਹੀ ਦੇ ਸੰਗਰੂਰ ਜ਼ਿਲ੍ਹੇ ‘ਚ ਮੈਡੀਕਲ ਅਫ਼ਸਰ ਦੀਆਂ 117 ਪੋਸਟਾਂ ‘ਚੋਂ 85 ਪੋਸਟਾਂ ਖਾਲ੍ਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰੀ ਸਿਹਤ ਮੰਤਰਾਲੇ ਵਿਚਾਲੇ ਚੱਲ ਰਹੇ ਮੁੱਦੇ ਕਾਰਨ ਕੌਮੀ ਸਿਹਤ ਮਿਸ਼ਨ ਤਹਿਤ 650 ਰੁਪਏ ਜਾਰੀ ਨਹੀਂ ਕੀਤੇ ਗਏ ।

ਉਨ੍ਹਾਂ ਕਿਹਾ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ। ਪਰ ਇਸਦੇ ਉਲਟ ਸਿਹਤ ਸੇਵਾਵਾਂ ਖ਼ਰਾਬ ਹੋ ਗਈਆਂ। ਆਪ’ ਸਰਕਾਰ ਨੇ ਵਧੀਆ ਚੱਲ ਰਹੇ ਕਮਿਊਨਿਟੀ ਹੈਲਥ ਸੈਂਟਰਾਂ ਤੇ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਕੇ ਤਬਾਹ ਕਰ ਦਿੱਤਾ |