July 2, 2024 8:47 pm
Aam Aadmi Party

ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ 08 ਦਸੰਬਰ 2022: ਗੁਜਰਾਤ ਚੋਣਾਂ ਦੇ ਨਤੀਜੇ ਲਗਭਗ ਸਾਫ਼ ਹੋ ਚੁੱਕੇ ਹਨ। ਭਾਜਪਾ ਨੂੰ 182 ਸੀਟਾਂ ਵਿਚੋਂ 154 ‘ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ਤੋਂ ਅਜੇ ਵੀ ਅੱਗੇ ਹੈ । ਦੂਜੇ ਪਾਸੇ ਕਾਂਗਰਸ 17 ਅਤੇ ਆਮ ਆਦਮੀ ਪਾਰਟੀ ਸਿਰਫ਼ 05 ਸੀਟਾਂ ‘ਤੇ ਹੀ ਸਿਮਟ ਗਈ ਹੈ। 4 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਹਨ | ਹੁਣ ਨਤੀਜੇ ਸਾਫ਼ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Aam Aadmi Party) ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਕਾਨੂੰਨੀ ਤੌਰ ‘ਤੇ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ।

ਅਰਵਿੰਦ ਕੇਜਰੀਵਾਲ (Aam Aadmi Party) ਦਾ ਕਹਿਣਾ ਹੈ ਕਿ ਅੱਜ ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾ ਦਿੱਤਾ ਹੈ। ‘ਆਪ’ ਨੂੰ ਅੱਜ ਗੁਜਰਾਤ ‘ਚ ਜਿੰਨੀਆਂ ਵੋਟਾਂ ਮਿਲੀਆਂ ਹਨ, ਉਹ ਕਾਨੂੰਨੀ ਤੌਰ ‘ਤੇ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਦੇਸ਼ ਵਿੱਚ ਕੁਝ ਅਜਿਹੀਆਂ ਪਾਰਟੀਆਂ ਹਨ ਜਿਨ੍ਹਾਂ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਿਆ ਹੈ। ਹੁਣ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ। ਅੱਜ ਅਸੀਂ ਉਸ ਕਿਲੇ ਨੂੰ ਤੋੜਨ ਵਿੱਚ ਕਾਮਯਾਬ ਹੋ ਗਏ ਹਾਂ। ਅੱਜ ਕਰੀਬ 13 ਫੀਸਦੀ ਵੋਟਾਂ ਪਈਆਂ ਹਨ। ਹੁਣ ਤੱਕ ਕਰੀਬ 39 ਲੱਖ ਵੋਟਾਂ ਮਿਲ ਚੁੱਕੀਆਂ ਹਨ। ਹੁਣ ਅਸੀਂ ਕਿਲ੍ਹਾ ਤੋੜ ਲਿਆ ਹੈ ਅਤੇ ਅਗਲੀ ਵਾਰ ਤੁਹਾਡੇ ਅਸ਼ੀਰਵਾਦ ਨਾਲ ਅਸੀਂ ਕਿਲ੍ਹਾ ਜਿੱਤਣ ਵਿਚ ਸਫਲ ਹੋਵਾਂਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਗੁਜਰਾਤ ‘ਚ ਪੂਰੀ ਮੁਹਿੰਮ ਸਾਫ-ਸੁਥਰਾ ਢੰਗ ਨਾਲ ਚਲਾਈ ਹੈ । ਅਸੀਂ ਕਿਸੇ ਦੇ ਖਿਲਾਫ ਨਹੀਂ ਬੋਲੇ ​​ਅਤੇ ਨਾ ਹੀ ਕੋਈ ਮਾੜੀ ਭਾਸ਼ਾ ਵਰਤੀ। ਅਸੀਂ ਸਿਰਫ ਕੰਮ ਬਾਰੇ ਗੱਲ ਕੀਤੀ | ਇਹੀ ਹੈ ਜੋ ਸਾਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ 10 ਸਾਲ ਪਹਿਲਾਂ ਬਣੀ ਸੀ। ਪਰ ਅੱਜ ਦੋ ਸੂਬਿਆਂ ਵਿੱਚ ‘ਆਪ’ ਦੀ ਸਰਕਾਰ ਹੈ। ਮੈਂ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹਾਂਗਾ, ਜਿਨ੍ਹਾਂ ਨੇ ਇਸ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾਇਆ ਅਤੇ ਸਾਡੇ ਵਿੱਚ ਵਿਸ਼ਵਾਸ ਜਤਾਇਆ।