Site icon TheUnmute.com

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ‘ਤੇ ਚੋਣ ਪਿੜ ‘ਚ ਉੱਤਰੀ ਹੈ: ਮੀਤ ਹੇਅਰ

Meet Hayer

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2024: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਗਰੂਰ ਤੋਂ ਪਾਰਟੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਕਹੀ।

ਮੀਟਿੰਗ ਵਿੱਚ ਮੀਤ ਹੇਅਰ ਤੇ ਅਰੋੜਾ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਥੀ ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ ਤੇ ਲਾਭ ਸਿੰਘ ਉੱਗੋਕੇ ਅਤੇ ਪਨਸੀਡ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਹਾਜ਼ਰ ਸਨ ਜਿਨ੍ਹਾਂ ਮਿਲ ਕੇ ਸੰਗਰੂਰ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ (Meet Hayer) ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੀਟਿੰਗ ਦੌਰਾਨ ਚੋਣਾਂ ਬਾਰੇ ਚਰਚਾ ਹੋਈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਣ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਹਰ ਘਰ ਵਿੱਚ ਲਿਜਾਂਵਾਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ 2 ਸਾਲਾਂ ਵਿੱਚ ਪੰਜਾਬ ਵਿੱਚ ਚਾਰ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਕਿਸੇ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਕੁਝ ਸਿਰਫ਼ ਦੋ ਸਾਲਾਂ ਵਿੱਚ ਹੀ ਹਾਸਲ ਕਰ ਲਿਆ। ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੇ ਹਾਂ।

ਅਸੀਂ 14 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਦਾ ਆਰਥਿਕ ਬੋਝ ਘਟਾਇਆ ਹੈ। ਅਸੀਂ ਯੋਗਤਾ ਦੇ ਆਧਾਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ 13000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ। ਖੇਡ ਪੱਖੀ ਮਾਹੌਲ ਸਿਰਜਣ ਲਈ ਨਿਵੇਕਲੀ ਖੇਡ ਨੀਤੀ ਬਣਾਈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ। ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਦਿੱਤੀ।

ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਅਸੀਂ ਦੋ ਸਾਲਾਂ ਚ ਪ੍ਰਭਾਵਸ਼ਾਲੀ ਕੰਮ ਕੀਤੇ ਹਨ। ਅਸੀਂ ਆਪਣੇ ਸਾਰੇ ਕੰਮਾਂ, ਪ੍ਰਾਪਤੀਆਂ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਜਾ ਰਹੇ ਹਾਂ। ਵਲੰਟੀਅਰ ਅਤੇ ਆਗੂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ, ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ।ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

Exit mobile version