ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 23 ਦਸੰਬਰ 2021 : ਪੰਜਾਬ ਦੇ ਨਾਮੀ ਗਾਇਕ ਤੇ ਅਦਾਕਾਰ ਬੱਬੂ ਮਾਨ ( Babbu Mann) ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ (Raghav Chadha) ਨਾਲ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਖ਼ੁਦ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ। ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਲਿਖਿਆ ਹੈ, ”ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।”

ragab
ਰਾਘਵ ਚੱਢਾ ਤੇ ਬੱਬੂ ਮਾਨ ( Babbu Mann) ਦੀ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਕਿ ਹੁਣ ਮਾਨ ਦਾ ਸਿਆਸੀ ਸਫ਼ਰ ਸ਼ੁਰੂ ਹੋ ਸਕਦਾ ਹੈ। ਹੁਣ ਬੱਬੂ ਮਾਨ ਸਿਆਸਤ ‘ਚ ਐਂਟਰੀ ਕਰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Scroll to Top