Aam Aadmi parti

Amritsar: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ

ਚੰਡੀਗੜ੍ਹ 07 ਦਸੰਬਰ 2021: ਜਿੱਦਾਂ ਜਿੱਦਾਂ 2022 ਦੀਆਂ ਚੋਣਾਂ ਨਜ਼ਦੀਕ ਆਉਂਦੀਆਂ ਜਾਂਦੀਆਂ ਨੇ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ (Aam Aadmi Party) ਦੀ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਹੁੰਚ ਕੇ ਆਪਣੀਆਂ ਗਰੰਟੀਆਂ ਦੇ ਰਹੇ ਨੇ ਜਿਸ ਵਿੱਚ ਉਨ੍ਹਾਂ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣ ਦੀ ਗੱਲ ਕਹੀ ਗਈ | ਉਹਦੇ ਦੂਸਰੇ ਪਾਸੇ ਵਿੱਦਿਆ ਦਾ ਮਿਆਰ ਚੁੱਕਣ ਵਾਸਤੇ ਵੀ ਉਨ੍ਹਾਂ ਵੱਲੋਂ ਚੌਥੀ ਗਾਰੰਟੀ ਦਿੱਤੀ ਗਈ | ਅੱਜ ਇੱਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ | ਉੱਥੇ ਉਨ੍ਹਾਂ ਨੇ ਕਿਹਾ ਕਿ ਰੇਤ ਮਾਫੀਆ ਦੇ ਬੋਲਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ | ਉਨ੍ਹਾਂ ਵੱਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸੂਤਰਾਂ ਨੇ ਕਿਹਾ ਕਿ ਜਦੋਂ ਸਾਰੇ ਪੰਜਾਬ ਵਿੱਚ ਸਰਕਾਰ ਬਣੇਗੀ ਤੇ ਅਸੀਂ ਉਨ੍ਹਾਂ ਮਾਫੀਆ ਦੇ ਖਿਲਾਫ ਕਾਰਵਾਈ ਕਰਾਂਗੇ | ਉਨ੍ਹਾਂ ਨੂੰ ਜੇਲ੍ਹ ਵਿੱਚ ਵੀ ਭੇਜਾਂਗੇ ਉੱਥੇ ਹੀ ਜ਼ਿਕਰਯੋਗ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਦਾ ਦੁਆਬੇ ਦੇ ਵਿਚ ਦੌਰਾ ਹੈ ਅਤੇ ਲਗਾਤਾਰ ਹੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਗਰੰਟੀਆਂ ਦਿੱਤੀਆਂ ਜਾ ਰਹੀਆਂ ਨੇ ਉਥੇ ਦੂਸਰੇ ਪਾਸੇ ਸਿਆਸੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਅਰਵਿੰਦ ਕੇਜਰੀਵਾਲ ਨੂੰ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਦਿੱਲੀ ਦੇ ਵਿਚ ਇਹ ਸਭ ਗਰੰਟੀਆਂ ਦਿੱਤੀਆਂ ਗਈਆਂ ਹਨ ,ਤਾਂ ਪੰਜਾਬ ਵਿੱਚ ਵੀ ਜ਼ਰੂਰ ਦੇਣ |

Scroll to Top