Aam Aadmi Party

AAP: ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ 2025

ਚੰਡੀਗੜ੍ਹ, 11 ਦਸੰਬਰ 2024: Delhi Assembly Elections 2025 News: ਦਿੱਲੀ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (Aam Aadmi Party) ਅਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਖਬਰਾਂ ‘ਤੇ ਅਰਵਿੰਦ ਕੇਜਰੀਵਾਲ ਨੇ ਵਿਰਾਮ ਲਗਾ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ‘ਚ ਆਪਣੇ ਬਲਬੂਤੇ ‘ਤੇ ਚੋਣਾਂ ਲੜੇਗੀ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।

ਇਸਤੋਂ ਪਹਿਲਾਂ ਚਰਚਾ ਸੀ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲਬਾਤ ਅੰਤਿਮ ਪੜਾਅ ‘ਤੇ ਹੈ। ਗਠਜੋੜ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਇਲਾਵਾ ਭਾਰਤ ਦੀਆਂ ਕੁਝ ਹੋਰ ਪਾਰਟੀਆਂ ਨੂੰ ਵੀ ਸ਼ਾਮਲ ਕਰਨ ਦੀ ਗੱਲ ਚੱਲ ਰਹੀ ਸੀ। ਕਿਹਾ ਜਾ ਰਿਹਾ ਸੀ ਕਿ ਕਾਂਗਰਸ ਨੂੰ 15 ਸੀਟਾਂ ਮਿਲ ਸਕਦੀਆਂ ਹਨ ਅਤੇ ਇੰਡੀਆ ਗਠਜੋੜ ਦੇ ਹੋਰ ਮੈਂਬਰਾਂ ਨੂੰ 1 ਜਾਂ 2 ਸੀਟਾਂ ਮਿਲ ਸਕਦੀਆਂ ਹਨ। ਬਾਕੀ ਸੀਟਾਂ ‘ਤੇ ਆਮ ਆਦਮੀ ਪਾਰਟੀ ਖੁਦ ਚੋਣ ਲੜੇਗੀ।

ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਦਾਅਵਿਆਂ ਨੂੰ ਖ਼ਾਰਜ ਕਰ ਦਿੱਤਾ ਹੈ, ਸੋਸ਼ਲ ਮੀਡੀਆ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ‘ਆਮ ਆਦਮੀ ਪਾਰਟੀ ਦਿੱਲੀ ‘ਚ ਇਹ ਚੋਣ ਆਪਣੇ ਦਮ ‘ਤੇ ਲੜੇਗੀ। ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।

ਆਮ ਆਦਮੀ ਪਾਰਟੀ (Aam Aadmi Party) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ‘ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਣ ਵਾਲਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ’ਮੈਂ’ਤੁਸੀਂ ਸਪੱਸ਼ਟ ਕਰਦਾ ਹਾਂ ਕਿ ‘ਆਪ’ ਦਿੱਲੀ ਦੀਆਂ ਆਉਣ ਵਾਲੀਆਂ ਚੋਣਾਂ ਆਪਣੇ ਸੰਗਠਨ ਅਤੇ ਆਪਣੀ ਤਾਕਤ ਦੇ ਦਮ ‘ਤੇ ਲੜੇਗੀ। ਕਿਸੇ ਵੀ ਤਰ੍ਹਾਂ ਦੇ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਹੁਣ ਤੱਕ ਦੋ ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ‘ਚ ਪਾਰਟੀ ਨੇ 11 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਦੋਂਕਿ ਦੂਜੀ ਸੂਚੀ ‘ਚ ਸੋਮਵਾਰ ਨੂੰ 20 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਅਗਲੇ ਸਾਲ 2025 ਵਿੱਚ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

Read More: ਰਾਸ਼ਟਰੀ ਸੁਰੱਖਿਆ ਰਣਨੀਤੀ ‘ਤੇ ਸਾਂਝੀ ਕਮੇਟੀ ਦਾ ਮੈਂਬਰ ਬਣਨਾ ਮੇਰੇ ਲਈ ਸਨਮਾਨ ਦੀ ਗੱਲ: ਤਨਮਨਜੀਤ ਸਿੰਘ ਢੇਸੀ

Scroll to Top