ਚੰਡੀਗੜ੍ਹ 16 ਜੁਲਾਈ 2022: ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 21 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਇੱਕ ਪਾਸੇ ਐਨਡੀਏ ਨੇ ਦ੍ਰੋਪਦੀ ਮੁਰਮੂ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਦੂਜੇ ਪਾਸੇ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਸ ਦੌਰਾਨ ਅੱਜ ਯਾਨੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣ ‘ਚ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਸੰਜੇ ਸਿੰਘ ਨੇ ਕਿਹਾ ਕਿ ਅਸੀਂ ਦਰੋਪਦੀ ਮੁਰਮੂ ਦਾ ਸਨਮਾਨ ਕਰਦੇ ਹਾਂ ਪਰ ਯਸ਼ਵੰਤ ਸਿਨਹਾ ਨੂੰ ਵੋਟ ਪਾਵਾਂਗੇ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ 62 ਵਿਧਾਇਕਾਂ ਨਾਲ ਬਣਾਈ ਗਈ ਬਹੁਮਤ ਸਰਕਾਰ ਹੋਣ ਤੋਂ ਇਲਾਵਾ ਦਿੱਲੀ ਤੋਂ ਹੀ ਰਾਜ ਸਭਾ ਵਿੱਚ 3 ਮੈਂਬਰ ਹਨ।