Arvind Kejriwal

ਆਮ ਆਦਮ ਪਾਰਟੀ ਅੱਜ ਜਲੰਧਰ ਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ

ਚੰਡੀਗੜ੍ਹ,16 ਅਪ੍ਰੈਲ 2024: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਮਜ਼ਬੂਤ ​​ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਅਗਵਾਈ ਕਰ ਰਹੇ ਹਨ। ਸੀ.ਐੱਮ ਮਾਨ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਜਿੱਥੇ ਉਹ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਨਗੇ। ਇਸ ਦੇ ਨਾਲ ਹੀ ‘ਆਪ’ ਵੱਲੋਂ ਅੱਜ ਜਲੰਧਰ ਅਤੇ ਲੁਧਿਆਣਾ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਹੈ। ਇਸ ਦਾ ਐਲਾਨ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਸੀ।

ਜਿੱਥੋਂ ਤੱਕ ਜਲੰਧਰ ਤੋਂ ਉਮੀਦਵਾਰ ਦੀ ਗੱਲ ਹੈ ਤਾਂ ਮੰਨਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਹੀ ਉਮੀਦਵਾਰ ਹੋ ਸਕਦੇ ਹਨ । ਇਸ ਸਬੰਧੀ ਸਥਿਤੀ ਛੇਤੀ ਹੀ ਸਪੱਸ਼ਟ ਹੋ ਜਾਵੇਗੀ।

Scroll to Top