ਪੰਜਾਬ, 31 ਅਕਤੂਬਰ 2026: AAP Candidates List: ਆਮ ਆਦਮੀ ਪਾਰਟੀ (ਆਪ) ਨੇ ਚੋਣ ਤਿਆਰੀਆਂ ਦੇ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਪਹਿਲੀ ਸੂਚੀ ‘ਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ।
ਜ਼ਿਕਰਯੋਗ ਹੈ ਕਿ ਸੂਚੀ ਵਿੱਚ ਕਿਸੇ ਵੀ ਕੈਬਨਿਟ ਮੰਤਰੀ ਦੇ ਨਾਮ ਸ਼ਾਮਲ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ‘ਚ ਇੱਕ ਪ੍ਰੈਸ ਕਾਨਫਰੰਸ ‘ਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ, ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਉਮੀਦਵਾਰਾਂ ਦੀਆਂ ਸੂਚੀਆਂ ਨੂੰ ਅੰਤਿਮ ਰੂਪ ਦੇਣ ਲਈ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਨਿਵਾਸ ਸਥਾਨ ‘ਤੇ ਮੀਟਿੰਗ ਕੀਤੀ।
ਇਸ ਨਾਲ ਉਮੀਦਵਾਰ ਪਹਿਲਾਂ ਤੋਂ ਹੀ ਆਪਣੇ ਹਲਕਿਆਂ ‘ਚ ਸਰਗਰਮ ਹੋ ਸਕਣਗੇ ਅਤੇ ਸਥਾਨਕ ਪਾਰਟੀ ਵਰਕਰਾਂ ਨਾਲ ਤਾਲਮੇਲ ਸਥਾਪਤ ਕਰ ਸਕਣਗੇ। ਪਾਰਟੀ ਕੋਲ ਟਿਕਟਾਂ ਨਾ ਮਿਲਣ ਵਾਲੇ ਆਗੂਆਂ ਦੀ ਅਸੰਤੁਸ਼ਟੀ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਹੋਰ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪਣ ਦਾ ਵੀ ਸਮਾਂ ਹੋਵੇਗਾ।
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਤੋਂ ਪਹਿਲਾਂ 40 ਉਮੀਦਵਾਰਾਂ ਦੇ ਐਲਾਨ ਦੇ ਨਾਲ, ‘ਆਪ’ ਨੇ ਆਪਣੀਆਂ ਚੋਣ ਤਿਆਰੀਆਂ ਵਿੱਚ ਪਹਿਲਾ ਵੱਡਾ ਕਦਮ ਚੁੱਕਿਆ ਹੈ। ਰਾਜਨੀਤਿਕ ਧਿਆਨ ਹੁਣ ਅਗਲੀ ਸੂਚੀ ‘ਚ ਕੈਬਨਿਟ ਮੰਤਰੀਆਂ, ਮੌਜੂਦਾ ਵਿਧਾਇਕਾਂ ਅਤੇ ਨਵੇਂ ਚਿਹਰਿਆਂ ਸੰਬੰਧੀ ਫੈਸਲਿਆਂ ‘ਤੇ ਕੇਂਦ੍ਰਿਤ ਰਹੇਗਾ।




