Gurmeet Singh Khuddian

ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ |

ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਨੂੰ ਲੋਕਾਂ ਦਾ ਹੁੰਗਾਰਾ ਬਹੁਤ ਵਧੀਆ ਹੈ। ਪਹਿਲੀ ਵਾਰ ਵਿਧਾਇਕ ਬਣੇ 61 ਸਾਲਾ ਖੁੱਡੀਆਂ (Gurmeet Singh Khuddian) ਨੇ ਬਠਿੰਡਾ ਸੀਟ ਤੋਂ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਸਾਡੇ ‘ਤੇ ਭਰੋਸਾ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਅਸੀਂ ਉਨ੍ਹਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਦੇ ਹਾਂ। ਸਰਕਾਰ ਦੇ ਦੋ ਸਾਲਾਂ ਦੇ ਕੰਮ ਦੇ ਆਧਾਰ ‘ਤੇ ਮੈਂ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਵੋਟਾਂ ਮੰਗ ਰਿਹਾ ਹਾਂ।

ਜਿਕਰਯੋਗ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਪਹਿਲੀ ਚੋਣ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ ਅਤੇ ਦੋ ਸਾਲਾਂ ਬਾਅਦ ਉਹ ਬਾਦਲ ਦੀ ਨੂੰਹ ਹਰਸਿਮਰਤ ਕੌਰ ਨਾਲ ਮੁਕਾਬਲਾ ਹੈ |

 

Scroll to Top