Site icon TheUnmute.com

ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Pawan Kumar Tinu

ਚੰਡੀਗੜ੍ਹ, 13 ਮਈ 2024: ਲੋਕ ਸਭਾ ਚੋਣਾਂ 2024 ਦੇ 7ਵੇਂ ਪੜਾਅ ਲਈ ਨਾਮਜ਼ਦਗੀਆਂ ਜ਼ੋਰਾਂ ‘ਤੇ ਹਨ। ਪੰਜਾਬ ਵਿੱਚ ਹੁਣ ਤੱਕ 143 ਤੋਂ ਵੱਧ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅੱਜ ਵੀ ਵੱਖ-ਵੱਖ ਪਾਰਟੀਆਂ ਦੇ ਪ੍ਰਮੁੱਖ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ (Pawan Kumar Tinu) ਨੇ ਡੀਸੀ ਹਿਮਾਂਸ਼ੂ ਅਗਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ਸੌਂਪੇ। ਇਸ ਮੌਕੇ ਪਵਨ ਕੁਮਾਰ ਟੀਨੂੰ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਚੀਮਾ, ਬਲਕਾਰ ਸਿੰਘ ਅਤੇ ਵਿਧਾਇਕ ਰਮਨ ਅਰੋੜਾ ਹਾਜ਼ਰ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਜਾ ਰਹੇ ਹਾਂ। ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ 10 ਸਾਲਾਂ ‘ਚ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ।

Exit mobile version