July 2, 2024 9:37 pm
Gurmeet Singh Meet Hayer

ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ

ਚੰਡੀਗੜ੍ਹ, 04 ਜੂਨ 2024: ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਜਿੱਤ 159886 ਵੋਟਾਂ ਨਾਲ ਦਰਜ ਕੀਤੀ ਹੈ | ਮੀਤ ਹੇਅਰ ਨੇ 329533 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਦੇ ਅਰਵਿੰਦ ਖੰਨਾ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 169647 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 166271 ਵੋਟਾਂ, ਭਾਜਪਾ ਦੇ ਅਰਵਿੰਦ ਖੰਨਾ ਨੂੰ 118845 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 56952 ਵੋਟਾਂ ਮਿਲੀਆਂ।