ਤਰਨ ਤਾਰਨ, 14 ਨਵੰਬਰ 2025: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਹਰਮੀਤ ਸਿੰਘ ਸੰਧੂ ਨੂੰ ਕੁੱਲ 42,649 ਵੋਟਾਂ ਮਿਲੀਆਂ । ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ, ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ।
ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੀ। ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ 19,620 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ । ਕਾਂਗਰਸ 15,078 ਵੋਟਾਂ ਨਾਲ ਚੌਥੇ ਸਥਾਨ ‘ਤੇ ਰਹੀ। ਭਾਜਪਾ ਉਮੀਦਵਾਰ 6,239 ਵੋਟਾਂ ਪ੍ਰਾਪਤ ਕਰਕੇ 10,000 ਦੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕਿਆ।
ਜੇਕਰ ਕੋਈ ਉਮੀਦਵਾਰ ਕੁੱਲ ਪੋਲ ਹੋਈਆਂ ਵੋਟਾਂ ਦਾ 1/6 (16.67%) ਤੋਂ ਘੱਟ ਪ੍ਰਾਪਤ ਕਰਦਾ ਹੈ, ਤਾਂ ਉਸਦੀ ਜ਼ਮਾਨਤ ਜ਼ਬਤ ਹੋ ਜਾਂਦੀ ਹੈ। ਅੱਜ ਐਲਾਨੇ ਚੋਣ ਨਤੀਜਿਆਂ ‘ਚ ਜਿਨ੍ਹਾਂ ਨੂੰ 19,619 ਤੋਂ ਘੱਟ ਵੋਟਾਂ ਮਿਲੀਆਂ ਹਨ, ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਇਸ ਅਨੁਸਾਰ, ਕਾਂਗਰਸ ਅਤੇ ਭਾਜਪਾ ਸਮੇਤ 12 ਉਮੀਦਵਾਰਾਂ ਦੀਆਂ ਜ਼ਮਾਨਤ ਜ਼ਬਤ ਹੋ ਗਈਆਂ ਹਨ।
ਇਸ ਜਿੱਤ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ‘ਚ ਇਹ ਇਤਿਹਾਸਕ ਜਿੱਤ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਦੀ ਕਦਰ ਕਰਦੇ ਹਨ। ਪੰਜਾਬ ਨੇ ਇੱਕ ਵਾਰ ਫਿਰ ‘ਆਪ’ ‘ਚ ਆਪਣਾ ਭਰੋਸਾ ਜਤਾਇਆ ਹੈ। ਇਹ ਜਿੱਤ ਲੋਕਾਂ ਅਤੇ ਹਰ ਮਿਹਨਤੀ ਵਰਕਰ ਦੀ ਜਿੱਤ ਹੈ।
ਤਰਨਤਾਰਨ ਦੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ, ਉਸ ਤੋਂ ਬਾਅਦ ਈਵੀਐਮ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਗਈ। ਕੁੱਲ 16 ਦੌਰ ਕੀਤੇ ਗਏ।
Read More:’ਆਪ’ ਦੇ ਹਰਮੀਤ ਸਿੰਘ ਸੰਧੂ ਦੀ ਤਰਨ ਤਾਰਨ ਜ਼ਿਮਨੀ ਚੋਣ ‘ਚ ਜਿੱਤ ਲਗਭੱਗ ਤੈਅ




