July 1, 2024 12:45 pm

“ਆਪ” ਉਮੀਦਵਾਰ ਜਗਰੂਪ ਸਿੰਘ ਸੇਖਵਾਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਚੰਡੀਗੜ੍ਹ, 31 ਜਨਵਰੀ 2022 : ਵਿਧਾਨ ਸਭਾ ਹਲਕਾ ਕਾਦੀਆ ਤੋਂ ਆਪ ਦੇ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ | ਉਥੇ ਹੀ ਜਗਰੂਪ ਸੇਖਵਾਂ ਨੇ ਕਿਹਾ ਕਿ ਅੱਜ ਪਿਤਾ ਸੇਵਾ ਸਿੰਘ ਸੇਖਵਾਂ ਦੀ ਵੱਡੀ ਕਮੀ ਮਹਿਸੂਸ ਹੋ ਰਹੀ ਹੈ ਅਤੇ ਹਲਕੇ ਦੇ ਲੋਕਾਂ ਪਰਿਵਾਰ ਅਤੇ ਪ੍ਰਮਾਤਮਾ ਦੇ ਅਸ਼ੀਰਵਾਦ ਨਾਲ ਨਾਮਜ਼ਦਗੀ ਪੱਤਰ ਭਰੇ ਹਨ |

ਉਹਨਾਂ ਆਪਣੇ ਮੁੱਖ ਵਿਰੋਧੀ ਕਾਂਗਰਸ ਪਾਰਟੀ ਤੋਂ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਵਲੋਂ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਉਹ ਵੱਡੇ ਅਹੁਦਿਆਂ ਦੀ ਦੁਹਾਈ ਪਾ ਚੋਣ ਮੈਦਾਨ ਚ ਹਨ ਜਦਕਿ ਉਹਨਾਂ ਹਲਕੇ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਅਤੇ ਜਗਰੂਪ ਸੇਖਵਾਂ ਨੇ ਕਿਹਾ ਕਿ ਉਹ ਵਿਕਾਸ ਦੇ ਨਾਅਰੇ ਤੇ ਲੋਕਾਂ ਚ ਮਿਲ ਰਹੇ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਜੋ ਮੁੱਖ ਮੰਤਰੀ ਦਾ ਚੇਹਰਾ ਪਾਰਟੀ ਨੇ ਐਲਾਨ ਕੀਤਾ ਹੈ ਉਸ ਨਾਲ ਪੂਰੇ ਪੰਜਾਬ ਅਤੇ ਉਹਨਾਂ ਦੇ ਹਲਕੇ ਚ ਵੀ ਮਜਬੂਤੀ ਮਿਲੀ ਹੈ |