July 7, 2024 12:18 pm
Kuldeep Singh Dhaliwal

ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਅੰਮ੍ਰਿਤਸਰ, 13 ਮਈ 2024: ਲੋਕ ਸਭਾ ਚੋਣਾਂ 2024 ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ | ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਹੋਰ ਕਈ ਸਾਥੀਆਂ ਹਾਜ਼ਰ ਰਹੇ |

ਇਸ ਮੌਕੇ ਗਲਬਾਤ ਕਰਦਿਆ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਪੱਤਰਕਾਰਾਂ ਦੇ ਸਵਾਲਾ ਦਾ ਜਵਾਬ ਦਿੰਦਿਆ ਦੱਸਿਆ ਕਿ ਪੰਜਾਬ ਵਿਚ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਆਮ ਨਾਗਰਿਕ ਨੂੰ ਕਾਫ਼ੀ ਰਾਹਤ ਮਿਲੀ ਹੈ | ਅੱਜ ਵੱਡੇ ਜਨਸਮੂਹ ਨਾਲ ਨਾਮਜ਼ਦਗੀ ਪੱਤਰ ਭਰਨ ਪਹੁੰਚੇ ਹਨ ਅਤੇ ਇਕ ਨਵੇ ਯੂਗ ਦੀ ਸ਼ੁਰੂਆਤ ਹੋ ਚੁੱਕੀ ਹੈ |

ਉਨ੍ਹਾਂ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਦੇ ਨਾਲ-ਨਾਲ ਪੰਜਾਬ ਦੀਆਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪੈਣਗੀਆਂ । ਉਹਨਾ ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾ ‘ਤੇ ਤਿਖੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ ਤਰਨਜੀਤ ਸਿੰਘ ਸੰਧੂ ਨੂੰ ਚਾਰ ਤਾਰੀਖ਼ ਨੂੰ ਪਤਾ ਲੱਗ ਜਾਵੇਗਾ ਕਿ ਅੰਮ੍ਰਿਤਸਰ ਗੁਰੂ ਨਗਰੀ ਦੇ ਲੋਕ ਕੀ ਚਾਹੁੰਦੇ ਹਨ |