July 5, 2024 3:14 am
ਕੁਲਵੰਤ ਸਿੰਘ

ਮੋਹਾਲੀ ਵਿਧਾਨ ਸਭਾ ਹਲਕਾ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੇ ਆਪਣੀ ਵੋਟ ਪਾਈ

ਚੰਡੀਗੜ੍ਹ 20 ਫਰਵਰੀ 2022: ਆਮ ਆਦਮੀ ਪਾਰਟੀ ਦੇ ਮੋਹਾਲੀ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਪਣੀ ਵੋਟ ਪਾਈ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਮਤਦਾਨ ਤੋਂ ਸ਼ੁਰੂ ਹੁੰਦੀ ਹੈ ਅਤੇ ਇਸ ਨੀਂਹ ਨੂੰ ਮਜ਼ਬੂਤ ਕਰਨਾ ਸਾਡੀ ਜਿੰਮੇਵਾਰੀ ਹੈ। ਮੈਂ ਅੱਜ ਆਪਣੇ ਪਰਿਵਾਰ ਸਮੇਤ ਵੋਟ ਪਾ ਦਿੱਤੀ ਹੈ ਅਤੇ ਤੁਹਾਨੂੰ ਵੀ ਵੋਟ ਕਰਨ ਦੀ ਅਪੀਲ ਕਰਦਾ ਹਾਂ। ਵੋਟ ਜ਼ਰੂਰ ਪਾਓ ਅਤੇ ਸਾਡਾ ਲੋਕਤੰਤਰ ਮਜ਼ਬੂਤ ਬਣਾਓ।