ਸ੍ਰੀ ਆਨੰਦਪੁਰ ਸਾਹਿਬ ਤੋਂ AAP ਉਮੀਦਵਾਰ ਮਾਲਵਿੰਦਰ ਕੰਗ ਦਾ ਰੋਪੜ ਪਹੁੰਚਣ ‘ਤੇ ਨਿੱਘਾ ਸਵਾਗਤ

Sri Anandpur Sahib

ਰੂਪਨਗਰ,8, ਅਪ੍ਰੈਲ 2024: ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੱਲੋਂ ਅੱਜ ਅਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕਾਫਲੇ ਸਮੇਤ ਰੋਪੜ ਪਹੁੰਚਣ ਉੱਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਇਸ। ਮੌਕੇ ਮਲਵਿੰਦਰ ਸਿੰਘ ਕੰਗ ਖੁੱਲੀ ਜੀਪ ਵਿੱਚ ਸਵਾਰ ਹੋ ਕੇ ਆਪਣੇ ਸਮਰਥਕਾਂ ਅਤੇ ਆਪ ਵਲੰਟੀਅਰਾਂ ਦੇ ਨਾਲ ਵੱਡੇ ਕਾਫਲੇ ਦੇ ਰੂਪ ਦੇ ਵਿੱਚ ਪੁਲਿਸ ਲਾਈਨ ਰੋਪੜ ਵਿਖੇ ਪਹੁੰਚੇ।

ਇਸ ਮੌਕੇ ਰੋਪੜ ਦੇ ਐਮਐਲਏ ਐਡਵੋਕੇਟ ਦਿਨੇਸ਼ ਚੱਡਾ ਦੀ ਅਗਵਾਈ ਵਿੱਚ ਪਾਰਟੀ ਵਲੰਟੀਅਰਾਂਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਮਾਲਵਿੰਦਰ ਸਿੰਘ ਕੰਗ ਦੇ ਨਾਲ ਰੋਪੜ੍ਹ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ, ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਅਤੇ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵੀ ਗੱਡੀ ਵਿੱਚ ਸਵਾਰ ਹੋ ਕੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਹੋ ਗਏ।

ਆਪ ਵਲੰਟੀਅਰਾਂ ਅਤੇ ਸਮਰਥਕਾਂ ਨੇ ਮਾਲਵਿੰਦਰ ਸਿੰਘ ਕੰਗ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜੋਰਦਾਰ ਨਾਰੇਬਾਜੀ ਕੀਤੀ। ਇਸ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਕਾਫਲੇ ਸਮੇਤ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਲਈ ਰਵਾਨਾ ਹੋ ਗਏ ।ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਨੇ ਕਿਹਾ ਕਿ ਰੂਪਨਗਰ ਹਲਕੇ ਦੇ ਵੋਟਰ ਮਾਲਵਿੰਦਰ ਸਿੰਘ ਕੰਗ ਨੂੰ ਸ਼ਾਨ ਨਾਲ ਜਿੱਤਾਉਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ 13-0 ਦੀ ਕੀਤੀ ਗੱਲ ਨੂੰ ਸੱਚ ਕਰਕੇ ਦਿਖਾਉਣਗੇ ।ਇਸ ਮੌਕੇ ਸਤਨਾਮ ਸਿੰਘ ਸੱਤੀ ,ਐਮਸੀ ਇੰਦਰਪਾਲ ਸਿੰਘ ਰਾਜੂ ਸਤਿਆਲ, ਐਮਸੀ ਅਮਰਿੰਦਰ ਸਿੰਘ ਬਾਵਾ ,ਸੰਦੀਪ ਜੋਸ਼ੀ ,ਐਡਵੋਕੇਟ ਗੌਰਵ ,ਨੀਲਮ ਰਾਣੀ ,ਨਵਪ੍ਰੀਤ ਸ਼ਰਮਾ, ਸ਼ਾਲੂ, ਰਜਿੰਦਰ ਕੁਮਾਰ ,ਵਰਿੰਦਰ ਸਿੰਘ ਨੰਨੂ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਅਤੇ ਸਮਰਥਕ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।