Malwinder Singh Kang

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਜਿੱਤੇ

ਚੰਡੀਗੜ੍ਹ, 04 ਜੂਨ 2024: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ।

ਮਲਵਿੰਦਰ ਸਿੰਘ ਕੰਗ ਨੂੰ 3,13,217 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,02,371 ਵੋਟਾਂ ਮਿਲੀਆਂ। ਤੀਜੇ ਸਥਾਨ ‘ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,86,578 ਵੋਟਾਂ ਮਿਲੀਆਂ |

Scroll to Top