ਸੰਜੀਵ ਅਰੋੜਾ

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ

ਲੁਧਿਆਣਾ, 23 ਜੂਨ 2025: ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਜਿੱਤ ਲਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੇ ਸ਼ੁਰੂ ਤੋਂ ਹੀ ਲੀਡ ਬਣਾਈ ਹੋਈ ਸੀ। ਸੰਜੀਵ ਅਰੋੜਾ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਜਸ਼ਨ ਮਨਾ ਰਹੇ ਹਨ ਅਤੇ ਹੁਣ ਰੋਡ ਸ਼ੋਅ ਦੀ ਤਿਆਰੀ ਕੀਤੀ ਜਾ ਰਹੀ ਹੈ|

ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਕੁੱਲ 24542 ਵੋਟਾਂ ਮਿਲੀਆਂ | ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ 20323 ਵੋਟਾਂ ਨਾਲ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ ‘ਤੇ ਸਨ।

ਵੋਟਾਂ ਦੀ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ‘ਚ ਹੋਈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਇਸ ਤੋਂ ਬਾਅਦ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਗਈ। ਸੰਜੀਵ ਅਰੋੜਾ (Sanjeev Arora) ਰਾਜ ਸਭਾ ਮੈਂਬਰ ਹਨ। ਹੁਣ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਨੂੰ ਰਾਜ ਸਭਾ ਸੀਟ ਛੱਡਣੀ ਪਵੇਗੀ। ਅਜਿਹੀ ਸਥਿਤੀ ‘ਚ ਚਰਚਾ ਹੈ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਜਾ ਸਕਦੇ ਹਨ।

ਜਿਕਰਯੋਗ ਹੈ ਕਿ 19 ਜੂਨ ਨੂੰ ਲੁਧਿਆਣਾ ਪੱਛਮੀ ਸੀਟ ‘ਤੇ 51.33 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ | ‘ਆਪ’ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋਈ।

Read More: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਆਪ’ ਦੇ ਸੰਜੀਵ ਅਰੋੜਾ ਦੀ ਜਿੱਤ ਲਗਭੱਗ ਤੈਅ

Scroll to Top