Aap Foundation Day: CM ਮਾਨ ਸਣੇ CM ਆਤਿਸ਼ੀ ਤੇ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

26 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(bhagwant maan)  ਨੇ ਪਾਰਟੀ ਦੇ ਸਥਾਪਨਾ ਦਿਵਸ (oundation day) ਦੀਆਂ ਵਧਾਈਆਂ ਦਿੱਤੀਆਂ ਹਨ। ਦੱਸ ਦੇਈਏ ਕਿ 2012 ਦੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਥਾਪਨਾ ਕੀਤੀ ਗਈ ਸੀ। ਜਿਸ ਦੇ ਮੌਕੇ CM ਮਾਨ ਸਣੇ ਦਿੱਲੀ ਦੇ CM ਆਤਿਸ਼ੀ, ਅਰਵਿੰਦ ਕੇਜਰੀਵਾਲ ਤੇ ਹੋਰ ਵੀ ਕਈ ਮੰਤਰੀਆਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਹੈ|

 

CM ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ‘ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ ‘ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਆਓ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਅਤੇ ਸੂਬੇ ਨੂੰ ਹੋਰ ਬੇਹਤਰ ਬਣਾਉਣ ਦਾ ਸੰਕਲਪ ਲਈਏ।

 

ਉਥੇ ਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “2012 ਦਾ ਇਹ ਦਿਨ ਇਤਿਹਾਸ ਦਾ ਉਹ ਪਲ ਹੈ ਜਦੋਂ ਦੇਸ਼ ਦੇ ਆਮ ਆਦਮੀ ਨੇ ਆਪਣੀ ਤਾਕਤ ਨੂੰ ਪਛਾਣਿਆ ਤੇ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ। ਸਾਡਾ ਹੁਣ ਤੱਕ ਦਾ ਸਫ਼ਰ ਸੰਘਰਸ਼, ਕੁਰਬਾਨੀ ਤੇ ਜਿੱਤ ਦੀਆਂ ਕਹਾਣੀਆਂ ਨਾਲ ਭਰਿਆ ਹੋਇਆ ਹੈ। ਪਿਛਲੇ ਸਮੇਂ ਵਿੱਚ ਸਾਨੂੰ ਤਬਾਹ ਕਰਨ ਦੀਆਂ ਲੱਖ ਕੋਸ਼ਿਸ਼ਾਂ ਹੋਈਆਂ ਪਰ ਸਾਡੀ ਇਮਾਨਦਾਰੀ, ਲੋਕਾਂ ਦੇ ਪਿਆਰ ਤੇ ਵਰਕਰਾਂ ਦੇ ਹੌਂਸਲੇ ਨੇ ਸਾਨੂੰ ਪਹਿਲਾਂ ਨਾਲੋਂ ਮਜ਼ਬੂਤ ​​ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਪਾਰਟੀ ਦੇ ਇਸ ਸਥਾਪਨਾ ਦਿਵਸ ‘ਤੇ, ਆਓ ਦੇਸ਼ ਨੂੰ ਬਿਹਤਰ ਬਣਾਉਣ ਦਾ ਪ੍ਰਣ ਕਰੀਏ।

 

ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਨਾਲ ਜੁੜੇ ਸਮੂਹ ਵਰਕਰਾਂ ਅਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ।12 ਸਾਲ ਪਹਿਲਾਂ ਸ਼ੁਰੂ ਹੋਈ ਇਸ ਕ੍ਰਾਂਤੀ ਨੇ ਕੰਮ ਦੀ ਰਾਜਨੀਤੀ ਰਾਹੀਂ ਕਰੋੜਾਂ ਲੋਕਾਂ ਦੇ ਦਿਲਾਂ ਵਿੱਚ ਉਮੀਦ ਅਤੇ ਬਦਲਾਅ ਦਾ ਸੁਪਨਾ ਜਗਾਇਆ ਸੀ।ਅਰਵਿੰਦਕੇਜਰੀਵਾਲ ਜੀ ਦੀ ਅਗਵਾਈ ਵਿੱਚ ਇਹ ਸੁਪਨਾ ਪੂਰਾ ਹੋ ਰਿਹਾ ਹੈ।

12 ਸਾਲਾਂ ਦਾ ਇਹ ਸਫ਼ਰ ਆਸਾਨ ਨਹੀਂ ਸੀ। ਹਰ ਦਿਨ ਨਵੀਂ ਚੁਣੌਤੀ ਆਈ ਪਰ ਸਾਡੇ ਵਰਕਰਾਂ ਦੀ ਮਿਹਨਤ, ਵਿਸ਼ਵਾਸ ਅਤੇ ਜਨਤਾ ਦੇ ਪਿਆਰ ਨਾਲ ਅਸੀਂ ਅੱਗੇ ਵਧਦੇ ਰਹੇ।

ਆਓ ਇਸ ਸਥਾਪਨਾ ਦਿਵਸ ‘ਤੇ ਪ੍ਰਣ ਕਰੀਏ ਕਿ ਅਸੀਂ ਆਮ ਆਦਮੀ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਦੀ ਇਸ ਕ੍ਰਾਂਤੀ ਨੂੰ ਦੇਸ਼ ਦੇ ਹਰ ਹਿੱਸੇ ਤੱਕ ਲੈ ਕੇ ਜਾਵਾਂਗੇ ਅਤੇ ਭਾਰਤ ਨੂੰ ਦੁਨੀਆ ਦਾ ਨੰਬਰ 1 ਦੇਸ਼ ਬਣਾਵਾਂਗੇ।

 

 

 

 

 

Scroll to Top