July 7, 2024 5:25 pm
ordinance

ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ ‘ਆਪ’ ਨੂੰ ਕਾਂਗਰਸ ਦਾ ਮਿਲਿਆ ਸਮਰਥਨ

ਚੰਡੀਗੜ੍ਹ,16 ਜੁਲਾਈ 2023: ਦਿੱਲੀ ਆਰਡੀਨੈਂਸ (ordinance) ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ (ਆਪ) ਇਕਜੁੱਟ ਹੋ ਗਏ ਹਨ। ਜਾਣਕਾਰੀ ਮੁਤਾਬਕ ਕੇਂਦਰ ਦੇ ਆਰਡੀਨੈਂਸ ਖਿਲਾਫ ਕਾਂਗਰਸ ਹੁਣ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਜਾ ਰਹੀ ਹੈ। ਇਸ ਬਾਰੇ ‘ਆਪ’ ਨੇਤਾ ਰਾਘਵ ਚੱਢਾ ਨੇ ਟਵੀਟ ਕੀਤਾ ਹੈ। ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਕਿਹਾ ਹੈ ਕਿ ਕਾਂਗਰਸ ਨੇ ਦਿੱਲੀ ਆਰਡੀਨੈਂਸ ਦਾ ਸਪੱਸ਼ਟ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਸਕਾਰਾਤਮਕ ਵਿਕਾਸ ਦੱਸਿਆ ਹੈ।

ਕਾਂਗਰਸ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਹਮੇਸ਼ਾ ‘ਚੁਣੀਆਂ ਸਰਕਾਰਾਂ ਦੇ ਸੰਵਿਧਾਨਕ ਅਧਿਕਾਰਾਂ ‘ਤੇ ਮੋਦੀ ਸਰਕਾਰ ਦੇ ਹਮਲੇ’ ਦਾ ਵਿਰੋਧ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਮੁੱਖ ਵਿਰੋਧੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਤੋਂ ਬਾਅਦ ਇਹ ਬਿਆਨ ਦਿੱਤਾ।

ਕਾਂਗਰਸ ਦਾ ਇਹ ਐਲਾਨ ਇਸ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਕਾਂਗਰਸ ਤੋਂ ਕੇਂਦਰ ਸਰਕਾਰ ਦੇ ਦਿੱਲੀ ਨਾਲ ਸਬੰਧਤ ਆਰਡੀਨੈਂਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕਰ ਰਹੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾ ਸ਼ਨੀਵਾਰ ਸ਼ਾਮ ਸੋਨੀਆ ਗਾਂਧੀ ਦੀ ਰਿਹਾਇਸ਼ 10-ਜਨਪਥ ‘ਤੇ ਹੋਈ ਬੈਠਕ ‘ਚ ਸ਼ਾਮਲ ਹੋਏ।