TheUnmute.com

ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

ਮੋਹਾਲੀ, 12 ਅਪ੍ਰੈਲ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਆਧੁਨਿਕ ਖੇਤੀ ‘ਤੇ ਜ਼ੋਰ ਦੇ ਰਹੀ ਹੈ | ਇਸੇ ਤਹਿਤ ਅੱਜ ਕਿਸਾਨ ਚੈਂਬਰ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕੀਤਾ | ਇਸ ਪ੍ਰਦਰਸ਼ਨੀ ਮੌਕੇ ਆਉਣ ਵਾਲੀ ਸਾਉਣੀ ਦੀਆਂ ਫਸਲਾਂ ਦੇ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਇਸ ਪ੍ਰਦਰਸ਼ਨੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ |

ਇਸ ਮੌਕੇ ਸ. ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੀ ਸਾਉਣੀ ਦੀਆਂ ਫਸਲਾਂ ਦੇ ਬੀਜ ਅਤੇ ਬਿਜਾਈ ਸੰਬੰਧੀ ਕਿਸਾਨਾਂ ਨੂੰ ਸਿਖਲਾਈ ਦੇਣ ਲਈ ਇਹ ਪ੍ਰਦਰਸ਼ਨੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਧੁਨਿਕ ਤਰੀਕੇ ਨਾਲ ਅਜਿਹੀਆਂ ਫ਼ਸਲਾਂ ਬੀਜਣ ਜਿਨ੍ਹਾਂ ‘ਤੇ ਘੱਟ ਖਰਚਾ ਆਵੇ, ਜਿਸ ਨਾਲ ਕਿਸਾਨਾਂ ਨੂੰ ਅਤੇ ਪੰਜਾਬ ਸਰਕਾਰ ਨੂੰ ਵੱਧ ਮੁਨਾਫ਼ਾ ਮਿਲ ਸਕੇ | ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਅਤੇ ਪ੍ਰਦਰਸ਼ਨੀ ਦਾ ਕਿਸਾਨਾਂ ਨੇ ਖੇਤੀ ਦੇ ਅਤਿ-ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ |

ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਜਿਹੀਆਂ ਫ਼ਸਲਾਂ ਬੀਜਣ ਜਿਸ ਨਾਲ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇ | ਇਸਦੇ ਨਾਲ ਹੀ ਵਿਧਾਇਕ ਨੇ ਨਕਲੀ ਬੀਜ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਗਲਤ ਕੰਮ ਕਰਦਾ ਹੈ ਤਾਂ ਉਹ ਬੰਦ ਕਰ ਦੇਵੇ, ਨਹੀਂ ਨਤੀਜਾ ਭੁਗਤਾਨ ਲਈ ਤਿਆਰ ਰਹੇ |

ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਕਾਫੀ ਔਰਤਾਂ ਵਲੋਂ ਆਪਣੇ ਘਰੋਂ ਅਚਾਰ, ਮਿਡ-ਡੇ-ਮਿਲ ਅਤੇ ਹੋਰ ਕਈ ਚੀਜਾਂ ਬਣਾ ਕੇ ਲੈ ਕੇ ਆਏ ਹਨ | ਸ. ਕੁਲਵੰਤ ਸਿੰਘ ਨੇ ਕਿਹਾ ਅਸੀਂ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਡੀ.ਸੀ ਕੰਪਲੇਕਸ ਵਿੱਚ ‘ਕਿਸਾਨ ਹੱਟ’ ਬਣਾਉਣ ਦੀ ਕੋਸ਼ਿਸ ਕਰਾਂਗੇ, ਜਿਸ ਵਿੱਚ ਕਿਸਾਨ ਆਪਣੀਆਂ ਚੀਜ਼ਾਂ ਨੂੰ ਵੇਚ ਸਕਣ ਅਤੇ ਮੁਨਾਫ਼ਾ ਪ੍ਰਾਪਤ ਕਰ ਸਕਣ | ਉਨ੍ਹਾਂ ਨੇ ਕਿਹਾ ਕਿ ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ |

ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਪੰਜਾਬ ਸਰਕਾਰ ਖੇਤੀਬਾੜੀ ਧੰਦੇ ਨੂੰ ਲਾਹੇਬੰਦ ਬਣਾਉਣ ਲਈ ਪੂਰੀ ਤਰਾਂ ਵਚਨਵੱਧ ਹੈ | ਸੂਬੇ ਵਿੱਚ ਬੇਮੌਸਮੀ ਬਾਰਿਸ਼ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ (ਮੌਲੀ ਬੈਦਵਾਨ), ਛੱਜਾ ਸਿੰਘ ਸਰਪੰਚ (ਕੁਰੜੀ), ਹਰਪਾਲ ਸਿੰਘ ਚੰਨਾ ਮਟੌਰ, ਸਤਵਿੰਦਰ ਸਿੰਘ ਮਿੱਠੂ (ਮੌਲੀ ਬੈਦਵਾਨ), ਹਰਜੋਤ ਸਿੰਘ ਗੱਬਰ (ਮੌਲੀ ਬੈਦਵਾਨ), ਗੁਰਜੰਟ ਸਿੰਘ (ਭਾਗੋ ਮਾਜਰਾ), ਨਿਰਮਲ ਸਿੰਘ (ਕੁਰੜੀ), ਰਮੇਸ਼ਵਰ (ਸਨੇਟਾ) ਅਤੇ ਸਤਵਿੰਦਰ ਸਿੰਘ ਲਾਲਾ (ਅਲੀਪੁਰ) ਹਾਜ਼ਰ ਰਹੇ |

Exit mobile version