June 30, 2024 2:21 am
Fauja Singh Sarari

ਵਾਇਰਲ ਆਡੀਓ ਕਲਿੱਪ ਮਾਮਲੇ ‘ਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ‘ਆਪ’ ਸਰਕਾਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਨੂੰ ਕਥਿਤ ਵਾਇਰਲ ਆਡੀਓ ਕਲਿੱਪ ਮਾਮਲੇ ਵਿਚ ਵਿਰੋਧੀ ਧਿਰ ਲਗਤਾਰ ‘ਆਪ’ ਸਰਕਾਰ ਨੂੰ ਘੇਰ ਰਹੀ ਹੈ ਅਤੇ ਫੌਜਾ ਸਿੰਘ ਸਰਾਰੀ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ |

ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਥਿਤ ਵਾਇਰਲ ਆਡੀਓ ਕਲਿੱਪ ਮਾਮਲੇ ਨੂੰ ਲੈ ਕੇ ਕੁਝ ਦਿਨ ਬਾਅਦ ਆਮ ਆਦਮੀ ਪਾਰਟੀ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਪਾਰਟੀ ਇਸ ਮਾਮਲੇ ‘ਤੇ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਹੀ ਹੈ।

ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗਲਤ ਸਾਹਮਣੇ ਆਉਂਦਾ ਹੈ ਤਾਂ ‘ਆਪ’ ਸਰਕਾਰ ਆਪਣੇ ਤੌਰ ‘ਤੇ ਪੜਤਾਲ ਕਰਦੀ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ। ਇਸ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਜੇਕਰ ਜਵਾਬ ਤਸੱਲੀਬਖ਼ਸ਼ ਨਹੀਂ ਪਾਇਆ ਜਾਂਦਾ ਤਾਂ ਮੰਤਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।