1 ਮਈ 2025: ਪੰਜਾਬ ਦੇ ਪਾਣੀਆਂ (punjab water) ਨੂੰ ਭਾਜਪਾ ਵੱਲੋਂ ਹਰਿਆਣਾ ਨੂੰ ਦੇਣ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ ਚੱਲ ਰਿਹਾ ਹੈ। ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਭਾਜਪਾ (bjp ) ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ ।
ਉਥੇ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (center goverment) ਪੰਜਾਬ ਦਾ ਪਾਣੀ ਜ਼ਬਰਦਸਤੀ ਹਰਿਆਣਾ ਨੂੰ ਦੇ ਰਹੀ ਹੈ। ਭਾਜਪਾ ਪੰਜਾਬ ਦੇ ਪਾਣੀਆਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, (kuldeep singh dhaliwal) ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ, ਸਮੇਤ ਵੱਖ ਵੱਖ ਹਲਕਿਆਂ ਦੇ ਵਿਧਾਇਕਾਂ ਕੌਂਸਲਰਾਂ ਤੇ ਆਪ ਵਰਕਰਾਂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ (harbhajan singh ETO) ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਤੇ ਪੰਜਾਬ ਦਾ ਪਾਣੀ ਧੱਕੇ ਨਾਲ ਹੀ ਹਰਿਆਣੇ ਨੂੰ ਦੇ ਰਹੀ ਹੈ ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨਾਲ ਧੋਖਾ ਕੀਤਾ ਹੈ।
ਬੀਬੀਐਮਬੀ ਤੋਂ ਹਰਿਆਣਾ ਨੂੰ ਹੋਰ ਪਾਣੀ ਦੇ ਕੇ, ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸਾਬਤ ਕੀਤਾ ਹੈ। ਹਰਿਆਣਾ ਪਹਿਲਾਂ ਹੀ ਹਰਿਆਣਾ ਤੋਂ ਪੈਦਾ ਹੋਣ ਵਾਲਾ ਪਾਣੀ ਪ੍ਰਾਪਤ ਕਰ ਰਿਹਾ ਸੀ ਪਰ ਹੋਰ ਪਾਣੀ ਦੇਣਾ ਪੰਜਾਬ ਨਾਲ ਧੋਖਾ ਹੈ। ਪੰਜਾਬ ਦੇ ਕਿਸਾਨ ਪਾਣੀ ਦੀ ਹਰ ਬੂੰਦ ਲਈ ਤਰਸ ਰਹੇ ਹਨ ਅਤੇ ਭਾਜਪਾ ਹਰਿਆਣਾ ਨੂੰ ਪਾਣੀ ਦੇ ਕੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ। ਭਾਜਪਾ ਸਰਕਾਰ ਪੰਜਾਬ, ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ|
ਪੰਜਾਬ ਦੇ ਪਾਣੀ ਨੂੰ ਬਚਾਉਣ ਦੇ ਲਈ ਲਗਾਤਾਰ ਪਰਿਆਸ ਕੀਤੇ ਗਏ ਹਨ। ਅਤੇ ਅਗਾਂਹ ਵੀ ਸਿਆਸੀ ਧਿਰਾਂ ਕਰ ਰਹੀਆਂ ਹਨ। ਪਰ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਦੇ ਚਲਦੇ ਸੁਬਾ ਸਰਕਾਰ ਚ ਰੋਸ ਦੀ ਲਹਿਰ ਹੈ ਅਤੇ ਇਸ ਦੇ ਚਲਦੇ ਅੱਜ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਕੈਬਿਨਟ ਮੰਤਰੀ ਲਾਲਚੰਦ ਕਟਾਰੂਚੱਕ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ ਅਤੇ ਪੰਜਾਬ ਵਿਖੇ ਭਾਜਪਾ ਦੇ ਅਹੁਦੇਦਾਰਾਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਹੱਕ ਵਿੱਚ ਖੜਨ ਅਤੇ ਪੰਜਾਬ ਦੇ ਪਾਣੀ ਬਚਾਉਣ ਦੇ ਲਈ ਆਵਾਜ਼ ਚੁੱਕਣ ਉਹਨਾਂ ਕਿਹਾ ਕਿ ਅੱਜ ਦਾ ਇਹ ਧਰਨਾ ਸੰਕੇਤਿਕ ਧਰਨਾ ਹੈ ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕੇ
Read More: ਭਾਖੜਾ ਬਿਆਸ ਪ੍ਰਬੰਧਨ ਬੋਰਡ ਵਿਵਾਦ: ਪੰਜਾਬ ਸਰਕਾਰ ਨੇ ਨੰਗਲ ਡੈਮ ਦੀ ਵਧਾਈ ਸੁਰੱਖਿਆ