AAP has Organizational structure expanded

AAP ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, 21 ਨਵੇਂ ਅਹੁਦੇਦਾਰਾਂ ਦੀ ਲਿਸਟ ਕੀਤੀ ਜਾਰੀ

ਚੰਡੀਗੜ੍ਹ, 23 ਨਵੰਬਰ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵੱਲੋਂ 21 ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 23 ਨਵੰਬਰ 2026 ਨੂੰ ਅਧਿਕਾਰਤ ਸੂਚੀ ਜਾਰੀ ਕੀਤੀ ਗਈ ਹੈ।

ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਇਸ ਸੂਚੀ ਵਿੱਚ ਸੂਬਾ, ਜ਼ਿਲ੍ਹਾ ਅਤੇ ਹਲਕਾ ਤੇ ਬਲਾਕ ਪੱਧਰ ‘ਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਸੂਬਾ ਪੱਧਰ ‘ਤੇ ਹਰਿੰਦਰ ਸਿੰਘ ਧਾਲੀਵਾਲ ਨੂੰ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜ਼ਿਲ੍ਹਾ ਪੱਧਰ ‘ਤੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ. ਨਗਰ ਵਿੱਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਹਲਕਾ ਅਤੇ ਬਲਾਕ ਪੱਧਰ ‘ਤੇ ਵੀ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜੰਡਿਆਲਾ ਅਤੇ ਅੰਮ੍ਰਿਤਸਰ ਦੱਖਣੀ ਵਿੱਚ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਦਕਿ ਉੜਮੁੜ, ਕਰਤਾਰਪੁਰ, ਨਕੋਦਰ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਨਵਾਂਸ਼ਹਿਰ ਵਿੱਚ ਨਵੇਂ ਬਲਾਕ ਪ੍ਰਧਾਨ ਬਣਾਏ ਗਏ ਹਨ। ਪਾਰਟੀ ਦੇ ਇਸ ਫੈਸਲੇ ਨੂੰ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਨਵੀਆਂ ਨਿਯੁਕਤੀਆਂ ਨਾਲ ਪਾਰਟੀ ਦੇ ਸੰਗਠਨਾਤਮਕ ਕੰਮਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ।

READ MORE : ਆਪ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਵਿਦੇਸ਼

Scroll to Top