ਚੰਡੀਗੜ੍ਹ, 14 ਮਈ, 2024: ਆਮ ਆਦਮੀ ਪਾਰਟੀ (AAP) ਨੇ ਅੱਜ ਪੰਜਾਬ ਲੋਕ ਸਭਾ ਚੋਣਾਂ 2024 ਲਈ ਸਟਾਰ ਪ੍ਰਚਾਰਕਾਂ (star campaigners) ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 40 ਸਟਾਰ ਪ੍ਰਚਾਰਕਾਂ ਦੇ ਨਾਂ ਸ਼ਾਮਲ ਹਨ ਜੋ ਪਾਰਟੀ ਲਈ ਪ੍ਰਚਾਰ ਕਰਨਗੇ ਅਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਸਟਾਰ ਪ੍ਰਚਾਰਕਾਂ (star campaigners) ਦੀ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਘਰਵਾਲੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ।
ਜਨਵਰੀ 19, 2025 7:45 ਪੂਃ ਦੁਃ