OP Soni

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਉਤੇ ‘ਆਪ’ ਨੇ ਲਾਏ ਗੰਭੀਰ ਦੋਸ਼

ਚੰਡੀਗੜ੍ਹ 02 ਮਈ 2022: ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ (OP Soni) ਵਿਵਾਦਾਂ ‘ਚ ਘਿਰੇ ਨਜ਼ਰ ਆ ਰਹੇ ਹਨ | ਇਹ ਦੋਸ਼ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸਬੂਤਾਂ ਦੇ ਅਧਾਰ ’ਤੇ ਲਾਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਦਾ ਸਰਕਟ ਹਾਊਸ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ 30 ਸਾਲ ਦਾ ਠੇਕਾ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਦਿੱਤਾ ਹੋਇਆ ਹੈ।

ਇਸ ਦੇ ਨਾਲ ਹੀ ਆਪ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਮੁਫ਼ਾਦ ਲਈ ਇਹ ਠੇਕਾ ਆਪਣੇ ਪਰਿਵਾਰ ਨੂੰ ਦਿੱਤਾ ਹੋਇਆ ਹੈ। ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਸ਼ਿਕਾਇਤ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਕਰ ਦਿੱਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਉਨ੍ਹਾਂ ਖਿਲਾਫ਼ ਕੀ ਐਕਸ਼ਨ ਲੈਂਦੀ ਹੈ ਤੇ ਸਰਕਾਰ ਦਾ ਇਸ ਪ੍ਰਤੀ ਕੀ ਰੁਖ਼ ਹੋਵੇਗਾ?

Scroll to Top