ਤਰਨ ਤਾਰਨ, 06 ਅਕਤੂਬਰ 2026: ਤਰਨ ਤਾਰਨ ‘ਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਕੁਮਾਰ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਉਹ ਪੱਟੀ ਹਲਕੇ ਦੇ ਤੂਤ ਬੱਸ ਸਟੈਂਡ ‘ਤੇ ਸਨ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਪੁਲਿਸ ਹੁਣ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਤਣਾਅ ਵਾਲਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਨੇ ਅਸ਼ਵਨੀ ਕੁਮਾਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਇਸ ਵਾਰਦਾਤ ‘ਚ ਸਰਪੰਚ ਦਾ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ਼ ਲਈ ਸਪਤਾਲ ਦਾਖ਼ਲ ਕਰਵਾਇਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Read More: ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਪੰਜਾਬੀ ਗਾਇਕ ਦੀ ਕਾਰ ਹਾਦਸਾਗ੍ਰਸਤ




