ਚੰਡੀਗੜ੍ਹ,24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਦੋਵਾਂ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਇਸ ਗਠਜੋੜ ਨੂੰ ‘ਬੇਅਦਬੀ ਕਰਵਾਉਣ ਵਾਲਿਆਂ ਤੇ ਚੰਦਾ ਚੋਰੀ ਕਰਨ ਵਾਲਿਆਂ ਦਾ ਗਠਜੋੜ’ ਕਰਾਰ ਦਿੱਤਾ ਹੈ।
ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਗਠਜੋੜ ਪੰਜਾਬ ਦੇ ਲੋਕਾਂ ਨੂੰ ਮੁੜ ਪੁਰਾਣੇ ਦੌਰ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੌਰਾਨ ਰੇਤ, ਟਰਾਂਸਪੋਰਟ, ਕੇਬਲ ਅਤੇ ਸ਼ਰਾਬ ਮਾਫੀਆ ਵਧਿਆ ਸੀ।
ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ 2015 ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਪੁਲਿਸ ਕਾਰਵਾਈ ਦਾ ਮੁੱਦਾ ਵੀ ਚੁੱਕਿਆ। ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਘਟਨਾਵਾਂ ਨੂੰ ਨਹੀਂ ਭੁੱਲੇ ਅਤੇ ਕੋਈ ਵੀ ਨਵਾਂ ਸਿਆਸੀ ਗਠਜੋੜ ਇਨ੍ਹਾਂ ਸਵਾਲਾਂ ਤੋਂ ਬਚਣ ਦਾ ਰਸਤਾ ਨਹੀਂ ਬਣ ਸਕਦਾ।
READ MORE : ਅਕਾਲੀ ਦਲ ਤੇ ਭਾਜਪਾ ਨੇ ਸੱਤਾ ਲਈ ਕੀਤਾ ਗਠਜੋੜ: ਅਰਵਿੰਦ ਕੇਜਰੀਵਾਲ




