Site icon TheUnmute.com

ਈਡੀ ਦਫ਼ਤਰ ਪਹੁੰਚੇ ‘ਆਪ’ ਆਗੂ ਦੁਰਗੇਸ਼ ਪਾਠਕ, ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਪੁੱਛਗਿੱਛ

Durgesh Pathak

ਚੰਡੀਗੜ੍ਹ, 8 ਅਪ੍ਰੈਲ 2024: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਆਗੂ ਦੁਰਗੇਸ਼ ਪਾਠਕ (Durgesh Pathak) ਨੂੰ ਪਹਿਲਾਂ ਸੰਮਨ ਜਾਰੀ ਕੀਤਾ ਗਿਆ ਸੀ ਅਤੇ ਹੁਣ ਉਹ ਈਡੀ ਦਫ਼ਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ |

ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਤੋਂ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ। ਵਿਭਵ ਕੁਮਾਰ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਜਾਂਚ ਏਜੰਸੀ ਪੁੱਛਗਿੱਛ ਕਰ ਚੁੱਕੀ ਹੈ।

Exit mobile version