Site icon TheUnmute.com

ਮਾਣਹਾਨੀ ਕੇਸ ‘ਚ ‘ਆਪ’ ਨੇਤਾ ਸੰਜੇ ਸਿੰਘ ਅੰਮ੍ਰਿਤਸਰ ਅਦਾਲਤ ‘ਚ ਹੋਏ ਪੇਸ਼, ਨਹੀਂ ਪਹੁੰਚੇ ਬਿਕਰਮ ਮਜੀਠੀਆ

AAP leader Sanjay Singh

ਅੰਮ੍ਰਿਤਸਰ 28 ਅਕਤੂਬਰ 2022: ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਪਾਰਲੀਮੈਂਟ ਮੈਂਬਰ ਸੰਜੇ ਸਿੰਘ (MP Sanjay Singh) ਵੱਲੋਂ ਇਕ ਨਸ਼ੇ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਇਨ੍ਹਾਂ ਦੋਨਾਂ ਉੱਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ |

ਇਸ ਮਾਮਲੇ ਵਿੱਚ ਅੱਜ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਵੱਲੋਂ ਆਪਣਾ ਤਰਕ ਰੱਖਿਆ ਗਿਆ | ਉਥੇ ਹੀ ਸੰਜੇ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਅਤੇ ਉਹ ਅਦਾਲਤ ਵਿੱਚ ਪੇਸ਼ ਹੋਏ ਹਨ |

ਪਰ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ | ਉਨ੍ਹਾਂ ਨੇ ਕਿਹਾ ਕਿ ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ, ਜਦੋਂ ਵੀ ਕੋਰਟ ਸੰਜੇ ਸਿੰਘ (MP Sanjay Singh) ਨੂੰ ਸੱਦੇਗੀ ਉਹ ਜ਼ਰੂਰ ਆਪਣੀ ਹਾਜ਼ਰੀ ਲਵਾਉਣ ਵਾਸਤੇ ਆਉਣਗੇ | ਉਨ੍ਹਾਂ ਕਿਹਾ ਕਿ ਜੋ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਨੋਟਾਂ ਉੱਤੇ ਲਕਸ਼ਮੀ ਮਾਤਾ ਅਤੇ ਗਨੇਸ਼ ਜੀ ਦੀ ਤਸਵੀਰ ਲਾਉਣ ਦੀ ਗੱਲ ਕਹੀ ਗਈ ਹੈ , ਉਸਦੀ ਲਈ ਉਨ੍ਹਾਂ ਵੱਲੋਂ ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਗਿਆ ਹੈ |

ਉਨ੍ਹਾਂ ਕਿਹਾ ਕਿ ਇਸ ਪੱਤਰ ਵਿਚ ਸਾਫ ਲਿਖਿਆ ਗਿਆ ਹੈ ਕਿ ਇਕ ਪਾਸੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਲਗਾਈ ਜਾਵੇ, ਦੂਜੇ ਪਾਸੇ ਲਕਸ਼ਮੀ ਮਾਤਾ ਅਤੇ ਗਣੇਸ਼ ਦੀ ਤਸਵੀਰ ਹੋਣੀ ਚਾਹੀਦੀ ਹੈ |

ਸੰਜੇ ਸਿੰਘ ਦੇ ਵਕੀਲ ਪਰਮਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਕੁਝ ਬਿਮਾਰੀ ਦਾ ਹਵਾਲਾ ਦੇਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ ਵਿਚ ਪੇਸ਼ ਨਹੀਂ ਹੋਏ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਲਗਾਤਾਰ ਹੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਸਾਨੂੰ ਅਦਾਲਤ ‘ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਲੋਂ ਤਰਕ ਦਿੱਤਾ ਹੈ, ਜਿਸ ਵਿਚ ਸਾਫ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਖਿਲਾਫ ਨਸ਼ਾ ਵੇਚਣ ਨੂੰ ਲੈ ਕੇ ਅਪਰਾਧਿਕ ਮਾਮਲਾ ਦਰਜ ਹੈ ਅਤੇ ਇਸਦੇ ਲਈ ਉਨ੍ਹਾਂ ਵੱਲੋਂ ਜੇਲ੍ਹ ਵੀ ਕੱਟੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਅਦਾਲਤ ਸਾਨੂੰ ਜ਼ਰੂਰ ਇਨਸਾਫ ਦੇਵੇਗੀ |

ਇੱਥੇ ਜ਼ਿਕਰਯੋਗ ਹੈ ਕਿ ਜਦੋਂ 2017 ਦੇ ਵਿਚ ਚੋਣਾਂ ਹੋ ਰਹੀਆਂ ਸਨ ਉਸ ਵੇਲੇ ਵੀ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਉਤੇ ਟਿੱਪਣੀ ਕਰਦੇ ਹੋਏ ਤਸਕਰ ਕਿਹਾ ਗਿਆ ਸੀ | ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ |

ਜਿਸ ਨੂੰ ਲੈ ਕੇ ਲਗਾਤਾਰੀ ਸੰਜੇ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਅਦਾਲਤ ਵਿੱਚ ਤਾਰੀਖ਼ਾਂ ਭੁਗਤ ਰਹੇ ਹਨ ਲੇਕਿਨ ਜਦੋਂ ਵੀ ਬਿਕਰਮ ਸਿੰਘ ਮਜੀਠੀਆ ਅਦਾਲਤ ਵਿੱਚ ਪੇਸ਼ ਹੁੰਦੇ ਹਨ ਉਦੋਂ ਸੰਜੇ ਸਿੰਘ ਨਹੀਂ ਪਹੁੰਚ ਪਾਉਂਦੇ ਅਤੇ ਜਦੋਂ ਸੰਜੇ ਸਿੰਘ ਅਦਾਲਤ ਵਿਚ ਪੇਸ਼ ਹੁੰਦੇ ਹਨ ਤਾਂ ਬਿਕਰਮ ਸਿੰਘ ਮਜੀਠੀਆ ਨਹੀਂ ਪੇਸ਼ ਹੁੰਦੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗ ਕੇ ਆਪਣਾ ਪੱਲਾ ਛੁਡਾਇਆ ਗਿਆ ਹੈ |

Exit mobile version