Jalandhar

AAP: ਜਲੰਧਰ ‘ਚ ‘ਆਪ’ ਆਗੂਆਂ ਦਾ ਕੇਂਦਰ ਸਰਕਾਰ ਖ਼ਿਲਾਫ਼ ਧਰਨਾ, ਕੇਜਰੀਵਾਲ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 29 ਜੂਨ 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ ਜਲੰਧਰ (Jalandhar) ‘ਚ ਅੱਜ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਧਰਨੇ ‘ਚ ਕਈ ‘ਆਪ’ ਆਗੂ ਅਤੇ ਮੰਤਰੀ ਵੀ ਸ਼ਾਮਲ ਹੋਏ ਹਨ |

‘ਆਪ’ ਆਗੂ ਹੱਥਾਂ ‘ਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ । ਇਸ ਦੌਰਾਨ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਛੇਤੀ ਤੋਂ ਛੇਤੀ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਹੈ | ਇਹ ਧਰਨਾ ਸਭ ਤੋਂ ਵਿਅਸਤ ਬਾਬਾ ਜਗਜੀਵਨ ਰਾਮ ਚੌਕ (Jalandhar) ‘ਤੇ ਦਿੱਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਇਸ ਵੇਲੇ ਅਰਵਿੰਦ ਕੇਜਰੀਵਾਲ ਸੀਬੀਆਈ ਦੀ ਹਿਰਾਸਤ ‘ਚ ਹਨ। 25 ਜੂਨ 2024 ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ।

Scroll to Top