ਚੰਡੀਗੜ੍ਹ, 09 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ (Lok Sabha elections) ‘ਚ 13 ਸੀਟਾਂ ‘ਤੇ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਘੜ ਰਹੀ ਹੈ। ਇਸ ਸੰਦਰਭ ‘ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ‘ਤੇ ਚੋਣਾਂ ਸਬੰਧੀ ਅਹਿਮ ਬੈਠਕ ਹੋਣ ਜਾ ਰਹੀ ਹੈ।
ਇਸ ਬੈਠਕ ਵਿੱਚ ਸੀਐਮ ਭਗਵੰਤ ਮਾਨ ਦੇ ਨਾਲ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਏ ‘ਆਪ’ ਆਗੂ ਸੰਜੇ ਸਿੰਘ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵੀ ਹਾਜ਼ਰ ਹੋਣਗੇ। ਬੈਠਕ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਬੈਠਕ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ (Lok Sabha elections) ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ। ਇਸ ਦੌਰਾਨ ਹਰ ਮੁੱਦੇ ‘ਤੇ ਵਿਚਾਰ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਬੈਠਕ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲਈ।