Site icon TheUnmute.com

ਵਕਫ ਬੋਰਡ ‘ਚ ਗੈਰ-ਕਾਨੂੰਨੀ ਭਰਤੀ ਮਾਮਲੇ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਿਲੀ ਜ਼ਮਾਨਤ

Amanatullah Khan

ਚੰਡੀਗੜ੍ਹ 28 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ ਬੋਰਡ ਦੇ ਪ੍ਰਧਾਨ ਅਮਾਨਤੁੱਲਾ ਖਾਨ (Amanatullah Khan) ਨੂੰ ਬੁੱਧਵਾਰ ਨੂੰ ਇੱਥੇ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਸ ‘ਤੇ ਵਕਫ਼ ਬੋਰਡ ‘ਚ ਲੈਣ-ਦੇਣ ‘ਚ ਹੇਰਾਫੇਰੀ ਕਰਨ ਦਾ ਦੋਸ਼ ਹੈ।’ਆਪ’ ਵਿਧਾਇਕ ਨੂੰ 1 ਲੱਖ ਰੁਪਏ ਦੀ ਜ਼ਮਾਨਤ ਅਤੇ ਬਰਾਬਰ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਨੇ ਖਾਨ ਨੂੰ 26 ਸਤੰਬਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਖਾਨ ਨੂੰ 16 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 21 ਸਤੰਬਰ ਨੂੰ ਅਦਾਲਤ ਨੇ ਖਾਨ ਦੀ ਹਿਰਾਸਤ ਵਿੱਚ ਪੁੱਛਗਿੱਛ ਪੰਜ ਦਿਨਾਂ ਲਈ ਵਧਾ ਦਿੱਤੀ ਸੀ।

ਅਮਾਨਤੁੱਲਾ ਖਾਨ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਵੱਲੋਂ 16 ਸਤੰਬਰ ਨੂੰ ਉਸ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਐਫਆਈਆਰ ਦੇ ਅਨੁਸਾਰ ਖਾਨ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਸਾਰੇ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਵਕਫ ਬੋਰਡ ਵਿੱਚ 32 ਜਣਿਆਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਭਰਤੀ ਕੀਤਾ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਸਪੱਸ਼ਟ ਤੌਰ ‘ਤੇ ਬਿਆਨ ਦੇ ਕੇ ਅਜਿਹੀ ਗੈਰ-ਕਾਨੂੰਨੀ ਭਰਤੀ ਵਿਰੁੱਧ ਮੰਗ ਪੱਤਰ ਦਿੱਤਾ ਸੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ ਬੋਰਡ ਦੇ ਪ੍ਰਧਾਨ ਅਮਾਨਤੁੱਲਾ ਖਾਨ ਨੂੰ ਬੁੱਧਵਾਰ ਨੂੰ ਇੱਥੇ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਸ ‘ਤੇ ਵਕਫ਼ ਬੋਰਡ ‘ਚ ਲੈਣ-ਦੇਣ ‘ਚ ਹੇਰਾਫੇਰੀ ਕਰਨ ਦਾ ਦੋਸ਼ ਹੈ। ‘ਆਪ’ ਵਿਧਾਇਕ ਨੂੰ 1 ਲੱਖ ਰੁਪਏ ਦੀ ਜ਼ਮਾਨਤ ਅਤੇ ਬਰਾਬਰ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਨੇ ਖਾਨ ਨੂੰ 26 ਸਤੰਬਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਖਾਨ ਨੂੰ 16 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 21 ਸਤੰਬਰ ਨੂੰ ਅਦਾਲਤ ਨੇ ਖਾਨ ਦੀ ਹਿਰਾਸਤ ਵਿੱਚ ਪੁੱਛਗਿੱਛ ਪੰਜ ਦਿਨਾਂ ਲਈ ਵਧਾ ਦਿੱਤੀ ਸੀ।

ਅਮਾਨਤੁੱਲਾ ਖਾਨ (Amanatullah Khan)  ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਵੱਲੋਂ 16 ਸਤੰਬਰ ਨੂੰ ਉਸ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਐਫਆਈਆਰ ਦੇ ਅਨੁਸਾਰ ਖਾਨ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਸਾਰੇ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਵਕਫ ਬੋਰਡ ਵਿੱਚ 32 ਜਣਿਆਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਭਰਤੀ ਕੀਤਾ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਸਪੱਸ਼ਟ ਤੌਰ ‘ਤੇ ਬਿਆਨ ਦੇ ਕੇ ਅਜਿਹੀ ਗੈਰ-ਕਾਨੂੰਨੀ ਭਰਤੀ ਵਿਰੁੱਧ ਮੰਗ ਪੱਤਰ ਦਿੱਤਾ ਸੀ।

Exit mobile version