Site icon TheUnmute.com

ਭ੍ਰਿਸ਼ਟਾਚਾਰ ਕੇਸ ‘ਚ ‘ਆਪ’ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਸੁਣਵਾਈ ਟਲੀ

MLA Amit Ratan

ਚੰਡੀਗੜ੍ਹ, 18 ਮਈ 2023: ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ ਮਿਲੀ | ਅਮਿਤ ਰਤਨ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਨੇ ਸੁਣਵਾਈ 22 ਮਈ ਸੋਮਵਾਰ ਤੱਕ ਟਾਲ ਦਿੱਤੀ ਹੈ ਜਿਕਰਯੋਗ ਹੈ ਕਿ ਅਮਿਤ ਰਤਨ ਅਤੇ ਉਨ੍ਹਾਂ ਦੇ PA ਨੂੰ ਪੰਜਾਬ ਵਿਜੀਲੈਂਸ ਨੇ ਇੱਕ ਸਰਪੰਚ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਅਮਿਤ ਰਤਨ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ |

Exit mobile version