July 2, 2024 1:39 pm
MLA Amit Ratan

ਰਿਸ਼ਵਤ ਮਾਮਲੇ ‘ਚ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਵਿਜੀਲੈਂਸ ਵਲੋਂ ਗ੍ਰਿਫਤਾਰ

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਵਿਜੀਲੈਂਸ ਵਿਧਾਇਕ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰੇਗੀ | ਇਸਦੇ ਨਾਲ ਹੀ ਵਿਜੀਲੈਂਸ ਦਫ਼ਤਰ ਵਿੱਚ ਨਿੱਜੀ ਪੀ.ਏ ਅਤੇ ਵਿਧਾਇਕ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ 16 ਫਰਵਰੀ ਨੂੰ ਉਸ ਦਾ ਪ੍ਰਾਈਵੇਟ ਵਿਅਕਤੀ ਰਸ਼ਿਮ ਗਰਗ (MLA Amit Ratan) ਨੂੰ ਬਠਿੰਡਾ ਵਿੱਚ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਤੋਂ ਬਾਅਦ ਰਿਸ਼ਵਤ ਦੇਣ ਵਾਲੀ ਮਹਿਲਾ ਸਰਪੰਚ ਦੇ ਪਤੀ ਨੇ ਆਡੀਓ ਰਿਕਾਰਡਿੰਗ ਜਾਰੀ ਕੀਤੀ।

ਜਿਸ ਵਿੱਚ ਕਿਹਾ ਗਿਆ ਸੀ ਕਿ ਰਸ਼ਿਮ ਗਰਗ ਨੇ ਸਰਕਟ ਹਾਊਸ ਵਿੱਚ ਸਰਪੰਚ ਦੇ ਪਤੀ ਦੀ ਵਿਧਾਇਕ ਨਾਲ ਮੀਟਿੰਗ ਕਰਵਾਈ ਸੀ। ਜਿਸ ਵਿੱਚ ਵਿਧਾਇਕ ਨੂੰ ਸਰਪੰਚ ਦੇ ਪਤੀ ਨਾਲ ਸੌਦੇਬਾਜ਼ੀ ਕਰਦੇ ਸੁਣਿਆ ਗਿਆ। ਇਸ ਆਡੀਓ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਵਿਧਾਇਕ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।