ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਈ ਥਾਵਾਂ ‘ਤੇ ਝੜੱਪਾਂ ਹੋਣ ਦੀਆਂ ਖਬਰਾਂ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (MLA Dalbir Singh Tong) ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਸ਼ਿਕਾਇਤ ’ਤੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।
ਜਨਵਰੀ 19, 2025 12:32 ਪੂਃ ਦੁਃ