July 5, 2024 1:06 am
AAP MLA Dalbir Singh Tong

ਅਦਾਲਤ ਵਲੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ, ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 03 ਨਵੰਬਰ 2022: ਪੰਜਾਬ ਦੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਨੂੰ ਤਰਨਤਾਰਨ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਸਾਲ 2020 ‘ਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ ਦਿਵਾਉਣ ਲਈ ‘ਆਪ’ ਨੇ ਤਰਨਤਾਰਨ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਸੀ। ਜਿਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਇਸ ਸਮੇਂ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ, ਸ. , ਵਿਧਾਇਕ ਮਨਜੀਤ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਕਈਆਂ ਖਿਲਾਫ ਮਾਮਲਾ ਦਰਜ ਕਤਾ ਗਿਆ ਸੀ |

ਅਦਾਲਤ ਵਲੋਂ ਇਸ ਮਾਮਲੇ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਦੋਸ਼ੀ ਹੇਠਲੀ ਅਦਾਲਤ ‘ਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਪਰ ਉਦੋਂ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਅਦਾਲਤ ‘ਚ ਪੇਸ਼ ਨਹੀਂ ਹੋਏ ਸਨ।