July 2, 2024 9:27 pm
Dalbir Singh Tong

‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਗੱਡੀ ਹਾਦਸਾਗ੍ਰਸਤ, ਇਕ ਵਿਅਕਤੀ ਦੀ ਮੌਤ

ਚੰਡੀਗੜ੍ਹ 05 ਜੂਨ 2023: ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਟੌਂਗ ਜੋ ਕਿ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਸਾਹਮਣੇ ਤੋਂ ਆ ਰਹੀ ਹੈ ਸਵਿਫਟ ਕਰ ਨਾਲ ਟੱਕਰ ਹੋ ਗਈ |

Accident

ਇਹ ਹਾਦਸਾ ਨਵਾਂ ਸ਼ਹਿਰ ਦੇ ਲੰਗੜੋਆ ਬਾਈਪਾਸ ਕੋਲ ਵਾਪਰਿਆ ਹੈ |ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਸਵਿਫਟ ਡਿਜ਼ਾਇਰ ਗੱਡੀ ’ਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ | ਜਦਕਿ ਵਿਧਾਇਕ (MLA Dalbir Singh Tong) ਸਮੇਤ ਦੋ ਜਣੇ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਜਖ਼ਮੀ ਹਾਲਤ ’ਚ ਵਿਧਾਇਕ ਨੂੰ ਪਹਿਲਾਂ ਸਿਵਲ ਹਸਪਤਾਲ ’ਚ ਲਿਜਾਇਆ ਗਿਆ ਅਤੇ ਬਾਅਦ ’ਚ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ’ਚ ਰੈਫ਼ਰ ਕਰ ਦਿੱਤਾ ਗਿਆ।