ਤਰਨਤਾਰਨ, 27 ਜੂਨ 2025: ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ | ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ | ਮੁੱਖ ਮੰਤਰੀ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਡੀ ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਚਾਨਕ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ। ਡਾ. ਸਾਹਿਬ ਪਾਰਟੀ ਦੇ ਇੱਕ ਮਿਹਨਤੀ ਅਤੇ ਸੰਘਰਸ਼ਸ਼ੀਲ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਪਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਣੇ ਚਰਨਾਂ ‘ਚ ਨਿਵਾਸ ਬਖਸ਼ੇ | ਇਸ ਔਖੇ ਸਮੇਂ ‘ਚ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।
Read More: CM ਭਗਵੰਤ ਮਾਨ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ