July 7, 2024 4:50 pm
Gyaspura

ਹਾਈਕੋਰਟ ‘ਚ ਪਾਈ ਪਟੀਸ਼ਨ ਤੋਂ ਬਾਅਦ ‘ਆਪ’ ਵਿਧਾਇਕ ਗਿਆਸਪੁਰਾ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ

ਚੰਡੀਗੜ੍ਹ 26 ਮਈ 2022: ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ (Manvinder Singh Gyaspura) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ ਇੱਕ ਪੁਰਾਣੇ ਮਾਮਲੇ ‘ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ ‘ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਖਿਲਾਫ ਪਿਛਲੇ ਸਾਲ 20 ਸਤੰਬਰ ਨੂੰ ਪਾਇਲ ਪੁਲਿਸ ਵੱਲੋਂ ਦਰਜ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਹਾਈਕੋਰਟ ਵਿਚ ਰਿਟ ਦਾਖਲ ਕੀਤੀ ਹੈ।

ਜਿਕਰਯੋਗ ਹੈ ਕਿ ਉਸ ਸਮੇਂ ਮਨਵਿੰਦਰ ਸਿੰਘ ਗਿਆਸਪੁਰਾ ਲੋਕ ਇੰਨਸਾਫ ਪਾਰਟੀ ਦਾ ਹਿੱਸਾ ਸਨ ਅਤੇ ਉਹਨਾਂ ਨੇ ਆਪਣੇ ਸਾਥੀਆਂ ਨਾਲ ਪਾਇਲ ਥਾਣੇ ਦੀ ਹਦੂਦ ਅੰਦਰ ਧਰਨਾ ਦਿੱਤਾ ਸੀ। ਇਸ ਦੌਰਾਨ ਉਹਨਾਂ ਦੀ ਪੁਲਿਸ ਵਾਲਿਆਂ ਨਾਲ ਹੱਥੋਪਾਈ ਵੀ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਖਿਲਾਫ ਪੁਲਿਸ ਵਾਲਿਆਂ ਤੇ ਹਮਲਾ ਕਰਨ ਅਤੇ ਕੋਰੋਨਾ ਨਿਯਮਾਂ ਦੀਆਂ ਉਲੰਘਣਾ ਕਾਰਨ ਮਾਮਲਾ ਦਰਜ ਕੀਤਾ ਸੀ।