July 7, 2024 4:40 pm
Pathanamajra

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਚੰਡੀਗੜ੍ਹ 18 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਇੱਕ ਨਵੇਂ ਵਿਵਾਦ ‘ਚ ਫਸਦੇ ਨਜ਼ਰ ਆ ਰਹੇ ਹਨ | ਪਠਾਣਮਾਜਰਾ ਦੀ ਪਤਨੀ ਵਲੋਂ ਲਾਏ ਦੋਸ਼ਾਂ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ | ਇਸਦੇ ਨਾਲ ਹੀ ਹੁਣ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ |

ਇਸ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰਸਾਸ਼ਨ ਤੋਂ 3 ਤੋਂ 7 ਦਿਨਾਂ ਵਿਚ ਰਿਪੋਰਟ ਮੰਗੀ ਹੈ | ਇਸ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਦੋਵੇਂ ਧਿਰਾਂ ਦੀ ਗੱਲ ਸੁਣੀ ਜਾਵੇਗੀ ਅਤੇ ਮਾਮਲੇ ਨੂੰ ਸੁਲਝਾਇਆ ਜਾਵੇਗਾ। ਉਨ੍ਹਾਂ ਕਿਹਾ ਵਿਧਾਇਕ ਕੋਈ ਆਮ ਨਾਗਰਿਕ ਨਹੀਂ ਹੁੰਦਾ ਸਗੋਂ ਜਨਤਾ ਦਾ ਨੁਮਾਇੰਦਾ ਹੁੰਦਾ ਹੈ।