Site icon TheUnmute.com

‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਪੈਸਿਆਂ ਦੇ ਲੈਣ-ਦੇਣ ਮਾਮਲੇ ‘ਚ ਗ੍ਰਿਫਤਾਰ

MLA Jagdeep Goldy Kambo

ਚੰਡੀਗੜ੍ਹ, 21 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪਿਤਾ ਨੂੰ ਗ੍ਰਿਫਤਾਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ (MLA Jagdeep Goldy Kamboj) ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ 10 ਲੱਖ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਖ਼ਿਲਾਫ਼ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ । ਪਰ-ਪ੍ਰਾਪਤ ਜਾਣਕਾਰੀ ਮੁਤਾਬਕ ਵਿਧਾਇਕ ਦੇ ਪਿਤਾ ਸਮੇਤ ਚਾਰ ਜਣਿਆਂ ਖ਼ਿਲਾਫ਼ ਬਲੈਕਮੇਲਿੰਗ ਦੇ ਦੋਸ਼ ਲਗਾਇਆ ਗਿਆ ਹੈ । ਜਲਾਲਾਬਾਦ ਪੁਲਿਸ ਨੇ ਵਿਧਾਇਕ ਦੇ ਪਿਤਾ ਖ਼ਿਲਾਫ਼ ਧਾਰਾ 384, 389 ਅਤੇ 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਜ਼ੀਰੋ ਟੋਲਰੈਂਸ ਤਹਿਤ ਚੱਲ ਰਹੀ ਹੈ, ਉਨ੍ਹਾਂ ਕਿਹਾ ਜੋ ਵੀ ਗਲਤ ਕੰਮ ਕਰੇਗਾ ਬਖਸ਼ਿਆ ਨਹੀਂ ਜਾਵੇਗਾ |

FIR ਦੀ ਕਾਪੀ ਪੜ੍ਹੋ

Exit mobile version