MLA Jaswant Singh

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਵੱਲੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 29 ਮਈ 2024: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (MLA Jaswant Singh Gajjan Majra) ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਨੇ ਲੋਕ ਸਭਾ ਚੋਣਾਂ 2024 ਵਿੱਚ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕੀਤੀ ਸੀ। ਗੱਜਣ ਮਾਜਰਾ ਮਨੀ ਲਾਂਡਰਿੰਗ ਮਾਮਲੇ ‘ਚ 6 ਮਹੀਨਿਆਂ ਤੋਂ ਹਿਰਾਸਤ ‘ਚ ਹਨ।

ਵਿਧਾਇਕ ਜਸਵੰਤ ਸਿੰਘ (MLA Jaswant Singh Gajjan Majra)  ਵੱਲੋਂ ਕੇਂਦਰੀ ਏਜੰਸੀ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਾਲ-ਨਾਲ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਕੇਂਦਰ ਸਰਕਾਰ ਅਤੇ ਈਡੀ ਤੋਂ ਜਵਾਬ ਮੰਗਿਆ। ਇਹ ਜਵਾਬ ਇੱਕ ਹਫ਼ਤੇ ਦੇ ਅੰਦਰ ਦਾਇਰ ਕਰਨਾ ਹੋਵੇਗਾ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਮਈ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਤੁਰੰਤ ਅਪੀਲ ਕੀਤੀ ਗਈ। ਜਿਕਰਯੋਗ ਹੈ ਕਿ ਜਸਵੰਤ ਸਿੰਘ ਮਾਲੇਰਕੋਟਲਾ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ‘ਤੇ ਆਪਣੀ ਕੰਪਨੀ ਨੂੰ ਦਿੱਤੇ ਗਏ ਕਰਜ਼ੇ ਦੀ ਦੁਰਵਰਤੋਂ ਕਰਕੇ ਬੈਂਕਾਂ ਤੋਂ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।

Scroll to Top